• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਨਿੱਕੇ ਸਿੱਧੂ’ ਦੇ ਜਨਮ ਨਾਲ ਸਬੰਧਤ ਕਾਗਜ਼ ਮੰਗਣ ਦੇ ਮਾਮਲੇ ਵਿਚ ਆਇਆ ਨਵਾਂ ਮੋੜ !

https://www.surreynewsbc.com/wp-content/uploads/2024/03/Sidhu-Moosewala.jpg
GURBAJ SINGH BRAR
March 21, 2024 1:02pm

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਲਾ ਦੇ ਨਵਜੰਮੇ ਭਰਾ ਦੇ ਜਨਮ ਨਾਲ ਸਬੰਧਤ ਕਾਗਜ਼ ਮੰਗਣ ਦੇ ਮਾਮਲੇ ਵਿਚ ਅੱਜ ਇੱਕ ਹੋਰ ਨਵਾਂ ਮੋੜ ਆ ਗਿਆ ਹੈ ! ‘ਨਿੱਕੇ ਸਿੱਧੂ’ ਦੇ ਜਨਮ ਬਾਰੇ ਉਸ ਦੇ ਮਾਪਿਆਂ ਕੋਲੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਗ਼ੈਰ ਇਹ ਜਾਣਕਾਰੀ ਕਿਉਂ ਮੰਗੀ ਗਈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਂ ਨੇ 17 ਮਾਰਚ ਨੂੰ ਆਈ.ਵੀ.ਐੱਫ. ਵਿਧੀ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ ! ਭਾਰਤੀ ਕਾਨੂੰਨ ਮੁਤਾਬਕ ਇਹ ਵਿਧੀ ਅਪਨਾਉਣ ਵਾਲੀ ਔਰਤ ਦੀ ਘੱਟ ਤੋਂ ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ 55 ਸਾਲ ਹੋਣੀ ਲਾਜ਼ਮੀ ਹੈ। ਸਿੱਧੂ ਦੀ ਮਾਂ ਚਰਨ ਕੌਰ ਦੀ ਉਮਰ 55 ਸਾਲ ਤੋਂ ਜਿਆਦਾ ਦੱਸੀ ਜਾ ਰਹੀ ਹੈ। ਬੱਚੇ ਦੇ ਜਨਮ ਮਗਰੋਂ ਪੰਜਾਬ ਸਿਹਤ ਮੰਤਰਾਲੇ ਦੇ ਅਧਿਕਾਰੀ ਹਸਪਤਾਲ ਵਿਚ ਪਹੁੰਚੇ ਸਨ। ਉਹਨਾਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਕੋਲੋਂ ਬੱਚੇ ਦੇ ਜਨਮ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ। ਬਲਕੌਰ ਸਿੰਘ ਵਲੋਂ ਇਸ ਸਿਲਸਲੇ ਵਿਚ ਉਹਨਾਂ ਨੂੰ ਸਰਕਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਇਸ ਮਾਮਲੇ ਵਿਚ ਸਰਕਾਰ ਦੀ ਕਾਫੀ ਕਿਰਕਰੀ ਹੋਈ ਸੀ।

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Comments

  1. mandeep kaur says

    March 21, 2024 at 8:18 pm

    Shameful action

  2. mandeep kaur says

    March 21, 2024 at 8:26 pm

    The parents should file a complaint against Police/government’s inquiry because they choose the wrong time to inquire right after the birth.

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News