• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday February 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਚੁਰਾਸੀ ਦੀ ਚੀਸ : ਸੱਜਣ ਕੁਮਾਰ ਨੂੰ ਉਮਰ ਕੈਦ

https://www.surreynewsbc.com/wp-content/uploads/2025/02/IMG_8834.jpeg
Staff Report
February 25, 2025 9:53am

ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਅਦਾਲਤ ਦਾ ਫ਼ੈਸਲਾ ਆਉਣ ਮਗਰੋਂ ਸੁਪਰੀਮ ਕੋਰਟ ਦੇ ਉੱਘੇ ਵਕੀਲ ਐਚ.ਐਸ. ਫੂਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ, “ਦਿੱਲੀ ਦੀ ਰਾਊਜ਼ ਐਵਿਨਿਊ ਕੋਰਟ ਨੇ ਸੱਜਣ ਕੁਮਾਰ ਨੂੰ ਦੋ ਮਾਮਲਿਆਂ,ਹੱਤਿਆ ਅਤੇ ਘਰਾਂ ਨੂੰ ਅੱਗ ਲਗਾਉਣ, ਵਿੱਚ ਉਮਰ ਕੈਦ ਦੀ ਸਜ਼ਾ ਦਿੱਤੀ ਹੈ।”

ਉਨ੍ਹਾਂ ਦੱਸਿਆ ਕਿ ਜੱਜ ਨੇ ਆਪਣੇ ਫੈਸਲੇ ਵਿੱਚ ਲਿਖਿਆ ਹੈ ਕਿ ਸੱਜਣ ਕੁਮਾਰ ਦੀ ਉਮਰ 80 ਸਾਲ ਹੈ ਅਤੇ ਉਹ ਕਈ ਬੀਮਾਰੀਆਂ ਨਾਲ ਪੀੜਤ ਹੈ,ਇਸ ਕਰਕੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਨਹੀਂ ਦਿੱਤੀ ਗਈ ਪਰੰਤੂ ਜੱਜ ਨੇ ਉਨ੍ਹਾਂ ਨੂੰ ਸੰਭਵ ਸਭ ਤੋਂ ਵੱਧ ਸਜ਼ਾ (ਉਮਰ ਕੈਦ) ਸੁਣਾਈ ਹੈ। ਕਾਂਗਰਸੀ ਆਗੂ ਸੱਜਣ ਕੁਮਾਰ ਇਸ ਤੋਂ ਪਹਿਲਾਂ ਵੀ ਇੱਕ ਹੋਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ ।

ਇਸ ਫੈਸਲੇ ਨੂੰ 1984 ਸਿੱਖ  ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇੱਕ ਵੱਡਾ ਇਨਸਾਫ਼ ਮੰਨਿਆ ਜਾ ਰਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿੱਚ ਬੈਠੇ ਪੀੜਤਾਂ ਨੂੰ ਕੁਝ ਹੱਦ ਤੱਕ ਧਰਵਾਸ ਮਿਲੇਗਾ।

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਅਸੀਂ ਮੌਤ ਦੀ ਸਜ਼ਾ ਦੀ ਆਸ ਰੱਖਦੇ ਸੀ ਪਰ ਫਿਰ ਵੀ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ, “ਰੱਬ ਦੀ ਚੱਕੀ ਹੌਲ਼ੀ ਚੱਲਦੀ ਹੈ ਪਰ ਚੱਲਦੀ ਜ਼ਰੂਰ ਹੈ।” ਸੁਖਬੀਰ ਬਾਦਲ ਨੇ ਸੱਜਣ ਕੁਮਾਰ ‘ਤੇ ਉਸਦੇ ਸਾਥੀਆਂ ਨੂੰ ਬਚਾਉਣ ਵਾਲਿਆਂ ਦੀ ਵੀ ਜਾਂਚ ਦੀ ਮੰਗ ਕੀਤੀ ਹੈ।ਉਹਨਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਆਪਣੀ ਪਾਰਟੀ ਦੀ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।

ਉੱਘੇ ਵਕੀਲ ਨਵਕਿਰਨ ਸਿੰਘ ਨੇ ਕਿਹਾ ਕਿ ਇਹ ਕੇਸ ਕੇਂਦਰ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਦੁਬਾਰਾ ਖੁੱਲ੍ਹੇ ਹਨ। ਉਹਨਾਂ ਕਿਹਾ ਕਿ ਕੇਸਾਂ ਦੀ ਪੜਤਾਲ ਕਰਨ ਮੌਕੇ ਗਵਾਹ ਗਵਾਹ ਡਰੇ ਹੋਏ ਸਨ।ਕੋਈ ਅੱਗੇ ਆ ਕੇ ਗਵਾਹੀ ਦੇਣ ਲਈ ਵੀ ਤਿਆਰ ਨਹੀਂ ਸੀ ਹੋ ਰਿਹਾ। ਉਹਨਾਂ ਕਿਹਾ ਕਿ ਕਿ ਕਤਲੇਆਮ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਕੋਈ ਦੁਬਾਰਾ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ ।

Share

Mark Carney Calls for Swift Parliamentary Action After Meeting with Pierre Poilievre

MLA Mandeep Dhaliwal Highlights CityReach Food Program, Calls for Action on Food Security

ਸਰੀ ਵਿੱਚ ਅਣਚਾਹੀਆਂ ਵੱਡੀਆਂ ਵਸਤੂਆਂ ਚੁੱਕਣ ਵਿੱਚ ਆਏਗੀ ਤੇਜ਼ੀ, ਸਿਟੀ ਨੇ ਵਧੇਰੇ ਟਰੱਕ ਕੀਤੇ ਸ਼ਾਮਲ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News