• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਤਿੰਨ ਜਣੇ ਗ੍ਰਿਫਤਾਰ

https://www.surreynewsbc.com/wp-content/uploads/2024/05/8E22CFCE-5840-4964-BC94-D3C0E9222350.jpeg
Staff Report
May 3, 2024 1:43pm
ਸਰੀ –  ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ-ਡੈਲਟਾ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਸਰੀ ਵਿੱਚ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਅਧਿਕਾਰੀਆਂ ਨੇ ਫੜੇ ਗਏ ਸ਼ੱਕੀ ਕਾਤਲਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਕਤਲ ਦੇ ਸਬੰਧ ਵਿੱਚ ਫੜੇ ਗਏ ਤਿੰਨ ਜਣਿਆਂ ਦੇ ਨਾਮ ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਕਰਨ ਬਰਾੜ ਦੱਸੇ ਗਏ ਹਨ ਜੋ ਭਾਰਤੀ ਨਾਗਰਿਕ ਹਨ ਤੇ ਤਿੰਨੇ ਜਣੇ 3-5 ਸਾਲ ਪਹਿਲਾਂ ਹੀ ਕੈਨੇਡਾ ਆਏ ਸਨ। ਕੈਨੇਡਾ ਵਿੱਚ ਪੁਲਿਸ ਨੇ ਇਹਨਾਂ ਸ਼ੱਕੀ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਦੋ ਸੂਬਿਆਂ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤਾ ਹੈ ।
ਜਾਂਚ ਟੀਮ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਇਹਨਾਂ ਸ਼ੱਕੀਆਂ ਦੀ ਪੈੜ ਨੱਪੀ ਜਾ ਰਹੀ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਿਲਸਿਲੇ ਵਿੱਚ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਇਸ ਮਾਮਲੇ ਵਿੱਚ ਪੁਲਸ ਵੱਲੋਂ ਤਫ਼ਤੀਸ਼ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ ।
ਪੁਲਸ ਟੀਮ ਨੇ ਗ੍ਰਿਫਤਾਰ ਕੀਤੇ ਤਿੰਨੋਂ ਜਣਿਆਂ ਉੱਪਰ ਸਾਜਸ਼ ਘੜਨ ਅਤੇ ਹਥਿਆਰਾਂ ਦਾ ਇਸਤੇਮਾਲ ਕਰਨ ਸਮੇਤ ਪਹਿਲਾ ਦਰਜਾ ਕਤਲ ਦੇ ਇਲਜ਼ਾਮ ਆਇਦ ਕੀਤੇ ਹਨ ।
ਪੁਲਸ ਨੇ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਆਰ.ਸੀ.ਐਮ.ਪੀ. ਦੇ ਉੱਚ ਅਧਿਕਾਰੀ  ਬਰਿਆਨ ਐਡਵਰਡ ਨੇ ਕਤਲ ਤੋਂ ਬਾਅਦ ਸਥਾਨਕ ਸਿੱਖ ਭਾਈਚਾਰੇ ਵੱਲੋਂ ਦਿਖਾਈ ਗਈ ਦਲੇਰੀ ਅਤੇ ਹੋੰਸਲੇ ਦੀ ਦਾਦ ਦਿੱਤੀ ।
ਸਰੀ ਸ਼ਹਿਰ ਵਿੱਚ ਪਲੰਬਿਗ ਦਾ ਕੰਮ ਕਰਦੇ ਅਤੇ ਸਰੀ-ਡੈਲਟਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦਾ ਪਿਛਲੇ ਸਾਲ ਜੂਨ ਮਹੀਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਖਾਲਸਤਾਨੀ ਸਮਰਥਕ ਹਰਦੀਪ ਸਿੰਘ ਦੇ ਕਤਲ ਮਗਰੋਂ ਕੈਨੇਡਾ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਰੋਹ ਫੈਲ ਗਿਆ ਸੀ ।
ਕਤਲ ਦੀ ਇਸ ਵਾਰਦਾਤ ਦੀ ਗੂੰਜ ਕੈਨੇਡਾ ਦੀ ਪਾਰਲੀਮੈਂਟ ਤੱਕ ਪਈ ਸੀ ।
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਖੁਫੀਆ ਏਜੰਟਾਂ ਦੀ ਕਥਿਤ ਸ਼ਮੂਲੀਅਤ ਵਾਲਾ ਬਿਆਨ ਦੇਣ ਮਗਰੋਂ ਦੋਹਾਂ ਮੁਲਕਾਂ ਦੇ ਕੂਟਨੀਤਕ ਰਿਸ਼ਤਿਆਂ ਵਿੱਚ ਕੜਵਾਹਟ ਆ ਗਈ ਸੀ ।
Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News