• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday August 24, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸਿੱਧੂ ਮੂਸੇਵਾਲਾ ਦੇ ਪਿਓ ਨੇ ਸਰਕਾਰ ਨੂੰ ਵੰਗਾਰਿਆ !

https://www.surreynewsbc.com/wp-content/uploads/2024/03/IMG_4318.jpg
Gurbaj Singh Brar
March 19, 2024 9:36pm
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਉੱਪਰ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਉਹਨਾਂ ਆਪਣੇ ਸ਼ੋਸਲ ਮੀਡੀਆ ਪੇਜ ‘ਤੇ ਵੀਡੀਓ ਜਾਰੀ ਕਰਦਿਆਂ ਆਪਣੇ ਮਨ ਦੀ ਵੇਦਨਾਂ ਪ੍ਰਗਟਾਈ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਪ੍ਰਸਾਸ਼ਨ ਬੱਚੇ ਦੇ ਜਨਮ ਨਾਲ ਸਬੰਧਤ ਦਸਤਾਵੇਜ਼ ਮੰਗ ਕੇ ਉਹਨਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਨੂੰ ਮੰਨਣ ਲਈ ਪਾਬੰਦ ਹੈ ਪਰੰਤੂ ਸਰਕਾਰ ਨੂੰ ਬੱਚੇ ਦੇ ਜਨਮ ਨਾਲ ਕਿਸ ਗੱਲ ਦਾ ਡਰ ਸਤਾਉਣ ਲੱਗ ਪਿਆ ਜੋ ਅਜਿਹੀਆਂ ਕੋਝੀਆਂ ਹਰਕਤਾਂ ‘ਤੇ ਉੱਤਰ ਆਈ ਹੈ ? ਮੂਸੇਵਾਲਾ ਦੇ ਪਿਤਾ ਨੇ ਸਰਕਾਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਡਰਨ ਵਾਲੇ ਨਹੀਂ ਅਤੇ ਨਾ ਹੀ ਉਹ ਯੂ ਟਰਨ ਮਾਰਨ ਵਾਲੇ ਹਨ। ਬਲਕੌਰ ਸਿੰਘ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਨੂੰ ਹੱਥ ਪਾਉਣਾ ਹੈ ਤਾਂ ਮਜ਼ਬੂਤੀ ਨਾਲ ਪਾਵੇ। ਸਰਕਾਰ  ਭਾਵੇਂ ਹੁਣੇ ਉਹਨਾਂ ਨੂੰ ਅੰਦਰ ਕਰ ਦੇਵੇ ਪਰੰਤੂ ਉਹ ਪੁੱਤ ਦੀ ਮੌਤ ਦਾ ਇਨਸਾਫ਼ ਲੈਣ ਤੋਂ ਪਿੱਛੇ ਹਟਣ ਵਾਲੇ ਨਹੀਂ। ਸਿੱਧੂ ਦੇ ਪਿਤਾ ਵੱਲੋਂ ਕੀਤੇ ਗਏ ਇੰਕਸ਼ਾਫ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ‘ਤੇ ਸੁਆਲ ਚੁੱਕਿਆ ਹੈ।
  ਉਨ੍ਹਾਂ ਕਿਹਾ, “ਬੇਸ਼ਰਮੀ ਦੀ ਹੱਦ ਹੈ! ਜਿਸ ਬੱਚੇ ਦੇ ਜਨਮ ਦੀ ਖੁਸ਼ੀ ਪੂਰਾ ਪੰਜਾਬ ਅਤੇ ਦੁਨੀਆ ਭਰ ਵਿਚ ਵਸਦੇ ਲੋਕ ਮਨਾ ਰਹੇ ਹਨ, ਤੁਹਾਡੇ ਅਤੇ ਤੁਹਾਡੀ ਸਰਕਾਰ ਤੋਂ ਇਹ ਖ਼ੁਸ਼ੀ ਝੱਲ ਨਹੀਂ ਹੋ ਰਹੀ! ਇੱਕ ਨਵ ਜਨਮੇ ਬੱਚੇ ਤੋਂ ਤੁਹਾਨੂੰ ਅਜਿਹਾ ਕਿਹੜਾ ਡਰ ਸਤਾ ਰਿਹਾ, ਜੋ ਸਰਦਾਰ ਬਲਕੌਰ ਸਿੱਧੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇੰਨਾਂ ਤੰਗ ਪ੍ਰੇਸ਼ਾਨ ਕਰ ਰਹੇ ਹੋ?”
ਕਾਂਗਰਸੀ ਆਗੂਆਂ ਸੁਖਪਾਲ ਸਿੰਘ ਖਹਿਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਨੂੰ ਲਾਹਨਤਾਂ ਪਾਈਆਂ ਹਨ। ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਵੀ ਸਰਕਾਰੀ ਜ਼ਬਰ ਦੀ ਨਿਖੇਧੀ ਕੀਤੀ ਹੈ।

ReplyForward

Add reaction
Share

Surrey City Centre Residents Raise Alarm Over Increasing Late-Night Vehicle Noise

Surrey Stands With Canada as U.S. Tariffs Escalate

ਖੋਸਾ ਫਾਰਮ ਸਰੀ ਵਿਖੇ ਹਰਿੰਦਰ ਸੰਧੂ ਤੇ ਅਮਨ ਧਾਲੀਵਾਲ ਨੇ ਬੰਨ੍ਹਿਆ ਸੁਰਾਂ ਦਾ ਰੰਗ

Reader Interactions

Comments

  1. Priya Nijher-Dhillon says

    March 19, 2024 at 10:26 pm

    Wishing happiness to the whole family. So proud of Sardar Balkur Singh ji. Chardikala 👍

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News