
ਚੰਡੀਗੜ੍ਹ – (ਗੁਰਬਾਜ ਸਿੰਘ ਬਰਾੜ) – ਆਮ ਆਦਮੀ ਪਾਰਟੀ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ । ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਚਾਲੀ ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਜਦਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਤੋਂ ਚੋਣ ਲੜਨਗੇ । ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਟਿਕਟ ਦਿੱਤੀ ਗਈ ਹੈ।
ਪਹਿਲੀ ਸੂਚੀ ਵਿੱਚੋਂ ਅਮਨ ਅਰੋੜਾ,ਹਰਪਾਲ ਸਿੰਘ ਚੀਮਾ, ਅਤੇ ਗੁਰਮੀਤ ਸਿੰਘ ਖੁੱਡੀਆਂ ਵਰਗੇ ਦਿੱਗਜ ਆਗੂਆਂ ਦੇ ਨਾਂ ਗਾਇਬ ਹਨ। ਪਾਰਟੀ ਨੇ ਚਾਰ ਮਹਿਲਾ ਵਿਧਾਇਕਾਂ ਮੋਗਾ ਤੋਂ ਡਾ.ਅਮਨਦੀਪ ਕੌਰ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਬਲਾਚੌਰ ਤੋਂ ਸੰਤੋਸ਼ ਕਟਾਰੀਆ ਅਤੇ ਪੌ. ਬਲਜਿੰਦਰ ਕੌਰ ਨੂੰ ਤਲਵੰਡੀ ਸਾਬੋ ਤੋਂ ਮੁੜ ਉਮੀਦਵਾਰ ਐਲਾਨਿਆ ਹੈ।



Comments