• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਐਬਸਫੋਰਡ ਵਾਸੀ ਪੰਜਾਬੀ ਸਾਹਿਤਕਾਰ ਬੀਬੀ ਗੁਰਬਚਨ ਕੌਰ ਢਿੱਲੋਂ ਨਹੀਂ ਰਹੇ !

https://www.surreynewsbc.com/wp-content/uploads/2025/05/e01ac1cc-a213-4b1a-9e2a-3ee391ec7b5a.jpeg
Staff Report
May 14, 2025 8:00am
ਐਬਟਸਫੋਰਡ – ਪੰਜਾਬੀ ਸਾਹਿਤ ਦੀ ਜਾਣੀ-ਪਛਾਣੀ ਸ਼ਖਸੀਅਤ ਅਤੇ ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ.) ਐਬਸਫੋਰਡ ਦੇ ਸਰਪ੍ਰਸਤ ਬੀਬੀ ਗੁਰਬਚਨ ਕੌਰ ਢਿੱਲੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਉਮਰ 97 ਸਾਲ ਦੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਸਿਹਤ ਠੀਕ ਨਹੀਂ ਸੀ। ਬੀਬੀ ਗੁਰਬਚਨ ਕੌਰ ਢਿੱਲੋਂ ਪ੍ਰਸਿੱਧ ਲਿਖਾਰੀ ਸੂਬੇਦਾਰ ਅਜਾਇਬ ਸਿੰਘ ਢਿੱਲੋ ਵਾਸੀ ਪਿੰਡ ਮਹਿਰੋਂ, ਜ਼ਿਲਾ ਮੋਗਾ ਦੀ ਸੁਪਤਨੀ ਸਨ। ਉਨਾਂ ਨੇ ਚਾਰ ਪੰਜਾਬੀ ਪੁਸਤਕਾਂ ਦੀ ਰਚਨਾ ਕੀਤੀ, ਜਦ ਕਿ ਪੰਜਵੀਂ ਛਪਾਈ ਅਧੀਨ ਹੈ। ਉਹ ਆਪਣੇ ਇੱਕ ਪੁੱਤਰ ਅਤੇ ਇੱਕ ਧੀ ਦੇ ਹੱਸਦੇ ਵਸਦੇ ਪਰਿਵਾਰ ਸਮੇਤ, ਪਿਛਲੇ 40 ਸਾਲ ਤੋਂ ਕੈਨੇਡਾ ਰਹਿ ਰਹੇ ਸਨ। ਮਾਤਾ ਗੁਰਬਚਨ ਕੌਰ ਜੀ ਨੇ ਕੌਮਾਂਤਰੀ ਮਾਂ ਦਿਹਾੜੇ ‘ਤੇ ਆਖਰੀ ਸਵਾਸ ਲਏ ਅਤੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।
       ਬੀਬੀ ਗੁਰਬਚਨ ਕੌਰ ਢਿੱਲੋਂ ਦਾ ਅੰਤਿਮ ਸੰਸਕਾਰ 18 ਮਈ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਰਿਵਰ ਸਾਈਡ ਫਿਊਨਰਲ ਹੋਮ, ਐਬਸਫੋਰਡ ਵਿਖੇ ਹੋਵੇਗਾ। ਉਪਰੰਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਸਾਊਥ ਫਰੇਜ਼ਰ ਵੇਅ ਐਬਸਫੋਰਡ ਵਿਖੇ ਹੋਣਗੇ। ਪਰਿਵਾਰ ਨਾਲ ਹਮਦਰਦੀ ਲਈ ਬੀਬੀ ਗੁਰਬਚਨ ਕੌਰ ਢਿੱਲੋਂ ਦੇ ਸਪੁੱਤਰ ਦਵਿੰਦਰ ਸਿੰਘ ਢਿੱਲੋ (778 535 2706) ਨਾਲ ਅਤੇ ਸਪੁੱਤਰੀ ਬੀਬੀ ਸ਼ਰਨਜੀਤ ਕੌਰ ਮੱਲੀ (604 807 2480) ਨਾਲ ਦੁਖ ਸਾਂਝਾ ਕੀਤਾ ਜਾ ਸਕਦਾ ਹੈ। ਬੀਬੀ ਗੁਰਬਚਨ ਕੌਰ ਢਿੱਲੋਂ ਨੂੰ ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ) ਐਬਸਫੋਰਡ ਵਲੋਂ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ।
Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News