• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੀ.ਯੂ. ਚੰਡੀਗੜ੍ਹ,ਪਟਿਆਲਾ ਅਤੇ ਪੀ.ਏ.ਯੂ.ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਖੇਤੀ ਮੰਤਰੀ ਖੁੱਡੀਆਂ ਦਾ ਕੈਨੇਡਾ ਵਿੱਚ ਸਨਮਾਨ

https://www.surreynewsbc.com/wp-content/uploads/2024/08/3AA67CC0-035C-4CAF-B3C1-D31E8BF1E3E0.jpeg
Staff Report
August 26, 2024 10:35pm

ਸਰੀ, ਕੈਨੇਡਾ-  ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਫੇਰੀ ‘ਤੇ ਆਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਅੱਜ ਸਰੀ ਸ਼ਹਿਰ ਵਿੱਚ ਸਨਮਾਨ ਕੀਤਾ ਗਿਆ। ਇਹ ਸਨਮਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪੜ੍ਹੇ ਸਰੀ ਅਤੇ ਵੈਨਕੂਵਰ ਇਲਾਕੇ ਵਿੱਚ ਰਹਿੰਦੇ ਸਾਬਕਾ ਵਿਦਿਆਰਥੀਆਂ ਵੱਲੋ ਕੀਤਾ ਗਿਆ।

ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਿੰਨਾਂ ਯੂਨੀਵਰਸਿਟੀਆਂ ਤੋਂ ਪੜ੍ਹੇ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਮੰਤਰੀ ਨੂੰ ਸਾਂਝੇ ਤੌਰ ‘ਤੇ ਇੱਕ ਯਾਦਗਾਰੀ ਚਿੰਨ੍ਹ ਅਤੇ ਲੋਈ ਭੇਟ ਕੀਤੇ ਗਏ। ਖੇਤੀਬਾੜੀ ਮੰਤਰੀ ਦੇ ਨਾਲ ੳਨ੍ਹਾਂ ਦੇ ਭਰਾ ਅਤੇ ਉੱਘੇ ਬਿਜ਼ਨਸਮੈਨ ਹਰਮੀਤ ਸਿੰਘ ਖੁੱਡੀਆਂ ਅਤੇ ਮੰਤਰੀ ਦੇ ਬੇਟੇ ਅਮੀਤ ਸਿੰਘ ਟਿੰਮਾਂ ਖੁੱਡੀਆਂ ਨੇ ਵੀ ਹਾਜ਼ਰੀ ਲਗਵਾਈ। ਮੰਤਰੀ ਖੁੱਡੀਆਂ ਨੇ ਵਿਦਿਆਰਥੀਆਂ ਨਾਲ ਆਪਣੀਆਂ ਯਾਦਾਂ ਸਾਂਝਿਆਂ ਕਰਦਿਆਂ ਪੁਰਾਣੇ ਵੇਲਿਆਂ ਨੂੰ ਚੇਤੇ ਕੀਤਾ।ੳਨ੍ਹਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਕੈਨੇਡਾ ਵਿੱਚ ਮਾਰੀਆਂ ਮੱਲਾਂ ਦੀ ਸ਼ਲਾਘਾ ਕੀਤੀ ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਲੈਕੇ ਲਗਾਤਾਰ ਕੰਮ ਕਰ ਰਹੀ ਹੈ ਜਿਸ ਤਹਿਤ ਸੂਬੇ ਦੇ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਲਈ ਸਬਸਿਡੀ ਤੇ ਕਿਸਾਨ ਮਿਲਣੀ ਵਰਗੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਘਟੀਆ ਬੀਜ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਖਿਲਾਫ਼ ਸਰਕਾਰ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...