• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday June 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲ ਤਖ਼ਤ ਪਹੁੰਚੇ ਅਕਾਲੀ ਆਗੂ, ਗਲ਼ਤੀਆਂ ਦੀ ਸਜ਼ਾ ਭੁਗਤਣ ਲਈ ਹੋਏ ਤਿਆਰ

https://www.surreynewsbc.com/wp-content/uploads/2024/07/EE182A38-CCD9-48AD-8F1F-E950BA270D75.jpeg
Staff Report
July 1, 2024 8:15am

ਅਮ੍ਰਿੰਤਸਰ – ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਨੇ ਨਵਾਂ ਪੈਂਤੜਾ ਅਖਤਿਆਰ ਕਰਦਿਆਂ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨਮੁੱਖ ਹੋ ਕੇ ਪੰਜਾਬ ਵਿੱਚ ਪਾਰਟੀ ਦੇ 10 ਸਾਲਾਂ ਦੇ ਰਾਜ ਦੌਰਾਨ ਵਾਪਰੀਆਂ ਘਟਨਾਵਾਂ ਲਈ ਲਿਖਤੀ ਮੁਆਫ਼ੀ ਮੰਗੀ ਹੈ।

ਇਨ੍ਹਾਂ ਆਗੂਆਂ ਨੇ ਕਿਹਾ  ਕਿ ਅਕਾਲੀ ਸਰਕਾਰ ਸਮੇਂ ਕੀਤੀਆਂ ਗਈਆਂ ਗਲਤੀਆਂ  ਲਈ ਉਹ ਆਪਣੇ ਆਪ ਨੂੰ ਦੋਸ਼ੀ ਸਮਝਦੇ ਹਨ ਅਤੇ ਅਕਾਲ ਤਖ਼ਤ ਇਸ ਲਈ ਉਨ੍ਹਾਂ ਨੂੰ ਜੋ ਵੀ ਸਜ਼ਾ ਲਾਵੇਗਾ ਉਹ ਉਸਨੂੰ ਮਨਜ਼ੂਰ ਕਰਨਗੇ।

ਬਾਗੀ ਅਕਾਲੀ ਆਗੂਆਂ ਨੇ ਜਿਨ੍ਹਾਂ ਘਟਨਾਵਾਂ ਦਾ ਇਸ ਮਾਮਲੇ ਵਿੱਚ ਜ਼ਿਕਰ ਕੀਤਾ ਹੈ ਉਨ੍ਹਾਂ ਵਿੱਚ 2007 ਸੰਨ ਵਿੱਚ ਸਿਰਸਾ ਡੇਰੇ ਦੇ ਮੁਖ਼ੀ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ, 2015 ਵਿੱਚ ਡੇਰਾ ਮੁਖ਼ੀ ਦੇ ਹੁਕਮਾਂ ’ਤੇ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਡੇਰਾ ਮੁਖ਼ੀ ਦੇ ਇਸ਼ਾਰੇ ’ਤੇ ਕੀਤੀਆਂ ਹੋਰ ਸਿੱਖ ਵਿਰੋਧੀ ਘਟਨਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੁਮੇਧ ਸੈਣੀ ਨੂੰ ਪੰਜਾਬ ਪੁਲਿਸ ਦਾ ਡੀ.ਜੀ.ਪੀ. ਲਗਾਏ ਜਾਣ ਦੇ ਫ਼ੈਸਲੇ ਨੂੰ ਵੀ ਗ਼ਲਤ ਦੱਸਿਆ ਗਿਆ।

ਬਾਗੀ ਆਗੂਆਂ ਵਿੱਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਆਗੂ ਸ਼ਾਮਲ ਸਨ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਚਿੱਠੀ ਸੌਂਪਦਿਆਂ ਅਪੀਲ ਕੀਤੀ ਕਿ ਉਹ ਕੋਈ ਵੀ ਸਜ਼ਾ ਭੁਗਤਣ ਲਈ ਤਿਆਰ ਹਨ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...