• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday February 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਨਿਸ਼ਾਨ ਸਾਹਿਬ ਦੇ ਪੁਸ਼ਾਕੇ ਵਾਲੇ ਫੈਸਲੇ ਸਬੰਧੀ ਗਲਤ ਖ਼ਬਰ ਦਾ ਖੰਡਨ

https://www.surreynewsbc.com/wp-content/uploads/2024/08/7FEAFA2A-0002-4610-8171-A4CA51843FCB.jpeg
Staff Report
August 12, 2024 8:40am

ਸ੍ਰੀ ਅੰਮ੍ਰਿਤਸਰ ਸਾਹਿਬ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਕੁਝ ਸਿੰਘ ਮਿਲੇ ਸਨ, ਜਿਨ੍ਹਾਂ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਬੰਧੀ ਸਵਾਲ ਕੀਤੇ। ਇਸ ਦੇ ਸਬੰਧ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫੈਸਲਾ ਨਹੀਂ ਕੀਤਾ ਬਲਕਿ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ’ਬਸੰਤੀ ਜਾਂ ਸੁਰਮਈ’ ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰਕੇ ਸਿੱਖ ਰਹਿਤ ਮਰਯਾਦਾ ਦੇ ਅਨੁਸਾਰ ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪ੍ਰਗਟਾਈ ਜਾ ਰਹੀ ਦੁਬਿਧਾ ਨੂੰ ਦੂਰ ਕਰਨ ਦੇ ਸਬੰਧ ਵਿਚ, 15 ਜੁਲਾਈ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜ੍ਹ ਕੇ ਵੀ ਸੁਣਾਇਆ ਸੀ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ ਅਤੇ ਸੰਗਤ ਸੁਚੇਤ ਰਹੇ।

Share

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

ਚਿੱਤਰਕਲਾ ਦੀ ਸੂਖਮ ਰੂਹ – ਜਰਨੈਲ ਸਿੰਘ ਆਰਟਿਸਟ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News