• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ, ਅਕਾਲੀ ਦਲ ਨੇ ਚੁੱਕੇ ਸਵਾਲ !

https://www.surreynewsbc.com/wp-content/uploads/2025/03/IMG_9784.jpeg
ਸਟਾਫ਼ ਰਿਪੋਰਟ
March 25, 2025 1:05pm

ਚੰਡੀਗੜ੍ਹ- ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਉੱਪਰ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਫੜ੍ਹੇ ਗਏ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾਇਆ ਹੈ ਕਿ ਕੇਸ ਨੂੰ ਜਾਣਬੁੱਝ ਕੇ ਕਮਜ਼ੋਰ ਬਣਾਇਆ ਗਿਆ ਹੈ। ਇਸ ਮਾਮਲੇ ਬਾਰੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ, “ਸ. ਸੁਖਬੀਰ ਸਿੰਘ ਬਾਦਲ ਉੱਪਰ ਜਾਨਲੇਵਾ ਹਮਲਾ ਸਰਕਾਰ ਦੀ ਗਿਣੀ ਮਿੱਥੀ ਸਾਜਿਸ਼ ਤਹਿਤ ਕਰਵਾਇਆ ਗਿਆ, ਅੱਜ ਨਰਾਇਣ ਚੌੜਾ ਨੂੰ ਮਿਲੀ ਜਮਾਨਤ ਨੇ ਇਸ ਗੱਲ ਨੂੰ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਇਸ ਮਾਮਲੇ ਚ ਸੰਜੀਦਾ ਨਹੀਂ ਸੀ।”

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਉੱਪਰ ਪਿਛਲੇ ਸਾਲ 4 ਦਸੰਬਰ ਨੂੰ ਉਸ ਵੇਲੇ ਹਮਲਾ ਹੋਇਆ ਸੀ ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ‘ਤਨਖ਼ਾਹ’ ਭੁਗਤ ਰਹੇ ਸਨ । ਮੁਲਜ਼ਮ ਨਰਾਇਣ ਸਿੰਘ ਚੌੜਾ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਹੱਥ ਵਿੱਚ ਬਰਛਾ ਫ਼ੜੀ ਪਹਿਰੇ ‘ਤੇ ਬੈਠੇ ਸੁਖਬੀਰ ਸਿੰਘ ਬਾਦਲ ਉੱਪਰ ਗੋਲੀ ਚਲਾਈ ਗਈ ਸੀ।

ਇਸ ਮਾਮਲੇ ਬਾਰੇ ਬੋਲਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ, “ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅਦਾਲਤ ਵੱਲੋਂ ਅਪਰਾਧੀ ਨਰੈਣ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਗਈ, ਇਹ ਉਹੀ ਸ਼ਖ਼ਸ ਹੈ ਜਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਬਾਹਰ ਸੇਵਾ ਨਿਭਾ ਕਰ ਰਹੇ ਸ. ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਕੀਤਾ ਸੀ । ਇਸ ਤੋਂ ਸਾਫ਼ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਸਰਕਾਰਾਂ ਅਜਿਹੇ ਅਪਰਾਧੀਆਂ ਨੂੰ ਖੁੱਲ੍ਹ ਤੇ ਸ਼ਹਿ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।”

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News