• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਅਕਾਲੀ ਦਲ ਨੂੰ ਇੱਕ ਹੋਰ ਝਟਕਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਮੁੜ ਕਾਂਗਰਸ ਵਿੱਚ ਸ਼ਾਮਿਲ ਹੋਏ

https://www.surreynewsbc.com/wp-content/uploads/2024/08/DEE93B8A-145A-41EB-9435-1313D2629815.jpeg
Staff Report
August 31, 2024 8:16am

ਚੰਡੀਗੜ੍ਹ – ਮਾਲਵੇ ਵਿੱਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਵੱਜਿਆ ਹੈ। ‘ਆਪ’ ਤੋੰ ਬਾਅਦ ਹੁਣ ਬਠਿੰਡਾ ਵਿੱਚ ਕਾਂਗਰਸ ਨੇ ਅਕਾਲੀ ਦਲ ਨੂੰ ਝਟਕਾ ਦਿੱਤਾ ਹੈ। ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਪ੍ਰਕਾਸ਼ ਸਿੰਘ ਭੱਟੀ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।

ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸਾਬਕਾ ਵਿਧਾਇਕ ਸ੍ਰ. ਪ੍ਰਕਾਸ਼ ਸਿੰਘ ਭੱਟੀ ਜੀ ਦਾ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰਨ ‘ਤੇ ਨਿੱਘਾ ਸਵਾਗਤ ਕੀਤਾ।
ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਕਾਂਗਰਸ ਪਰਿਵਾਰ ਵਿੱਚ ਉਨ੍ਹਾਂ ਨੂੰ ਹਮੇਸ਼ਾਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।”

ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਂਮ ਦੇ ਜੰਮਪਲ ਪ੍ਰਕਾਸ਼ ਸਿੰਘ ਭੱਟੀ ਚੋਣ ਹਲਕਾ ਬੱਲੂਆਣਾਂ ਤੋਂ 2002 ਵਿੱਚ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਬਣੇ ਸਨ। ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੇਲੇ ਉਹ ਜ਼ਿਲ੍ਹਾ ਇੰਮਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਦੇ ਅਹੁਦੇ ‘ਤੇ ਵੀ ਰਹੇ। ਬਾਅਦ ਵਿੱਚ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਨਾ ਦਿੱਤੇ ਜਾਣ ਤੋਂ ਖਫ਼ਾ ਹੋ ਕੇ ਉਨ੍ਹਾਂ ਹਲਕਾ ਬੱਲੂਆਣਾਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਜੋ ਅਕਾਲੀ ਉਮੀਦਵਾਰ ਦੀ ਜਿੱਤ ਦਾ ਸਬੱਬ ਬਣੀ। ਇਸ ਉਪਰੰਤ ਅਕਾਲੀ ਦਲ ਵਿੱਚ ਸ਼ਾਮਿਲ ਹੋਣ ‘ਤੇ ਪਾਰਟੀ ਨੇ ਉਨ੍ਹਾਂ ਨੂੰ ਜੈਤੋ ਹਲਕੇ ਦਾ ਇੰਚਾਰਜ ਲਗਾਇਆ ਪਰੰਤੂ ਐਨ ਮੌਕੇ ਤੇ ਆ ਕੇ ੳਨ੍ਹਾਂ ਨੂੰ ਇੱਕ ਵਾਰ ਫ਼ਿਰ ਬੱਲੂਆਣਾਂ ਤੋਂ ਚੋਣ ਲੜਾਈ ਗਈ, ਜਿੱਥੋਂ ਉਹ ‘ ਆਪ’ ਉਮੀਦਵਾਰ ਅਮਿਤ ਰਤਨ ਕੋਟਫੱਤਾ ਕੋਲੋਂ ਚੋਣ ਹਾਰ ਗਏ।

ਅੱਜ ਕਾਂਗਰਸੀ ਲੀਡਰਸ਼ਿਪ ਵੱਲੋਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦਾ ਕਾਂਗਰਸ ਵਿੱਚ ਸ਼ਾਮਿਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ,ਜਨਰਲ ਸੈਕਟਰੀ ਕੈਪਟਨ ਸੰਦੀਪ ਸਿੰਘ ਸੰਧੂ ,ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ , ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਅਤੇ  ਹੋਰ ਕਾਂਗਰਸੀ ਆਗੂ ਵੀ ਮੌਜ਼ੂਦ ਸਨ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News