• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲੀ ਦਲ ਵਿੱਚ ਵੱਡੀ ਬਗਾਵਤ, ਆਗੂਆਂ ਨੇ ਕੀਤੀ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ

https://www.surreynewsbc.com/wp-content/uploads/2024/06/DA7E7E10-797C-47D8-AF75-1421F3512E20.jpeg
ਸਟਾਫ ਰਿਪੋਰਟ
June 25, 2024 9:08am

ਜਲੰਧਰ : ਅਕਾਲੀ ਦਲ ਵਿੱਚ ਵੱਡੀ ਬਗਾਵਤ ਹੋ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ ਖੁੱਲ੍ਹ ਕੇ ਮੈਦਾਨ ਵਿੱਚ ਆ ਗਏ ਹਨ। ਦਰਅਸਲ ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਸੀ ਜੋ ਹੁਣ ਸਿਖਰ ‘ਤੇ ਪਹੁੰਚ ਗਿਆ ਹੈ। ਇਕ ਪਾਸੇ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ, ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਬਾਗੀ ਧੜੇ ਨੇ ਵੀ ਜਲੰਧਰ ਵਿਚ ਹੰਗਾਮੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਅਸਤੀਫਾ ਦੇਣ ਲਈ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ।

ਜਲੰਧਰ ਵਿਖੇ ਹੋਈ ਬਾਗੀ ਧੜੇ ਦੀ ਮੀਟਿੰਗ ਵਿਚ ਪ੍ਰੋ. ਪ੍ਰੇਮ ਸਿਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਤੋਂ ਇਲਾਵਾ ਕਈ ਵੱਡੇ ਆਗੂ ਪਹੁੰਚੇ। ਵਿਰੋਧੀ ਧੜੇ ਦੇ ਇਨ੍ਹਾਂ ਆਗੂਆਂ ਨੇ  ਕਿਹਾ ਕਿ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਚੋਣਾਂ ਹਾਰਦਾ ਆ ਰਿਹਾ ਹੈ, ਪਾਰਟੀ ਦੇ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ, ਲਿਹਾਜ਼ਾ ਹੁਣ ਪਾਰਟੀ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਵਰਕਰ ਵੀ ਇਹੋ ਮੰਗ ਕਰ ਰਹੇ ਹਨ ਕਿ ਹੁਣ ਕਿਸੇ ਹੋਰ ਨੂੰ ਪਾਰਟੀ ਦੀ ਪ੍ਰਧਾਨਗੀ ਸੌਂਪਣੀ ਚਾਹੀਦੀ ਹੈ। ਪਾਰਟੀ ਵਲੋਂ ਬੀਤੇ ਸਮੇਂ ਵਿਚ ਗ਼ਲਤੀਆਂ ਹੋਈਆਂ ਹਨ, ਜਿਸ ਲਈ ਇਕ ਤਾਰੀਖ਼ ਨੂੰ ਸ੍ਰੀ ਦਰਬਾਰ ਸਾਹਿਬ ਜਾ ਕੇ ਮੁਆਫ਼ੀ ਮੰਗੀ ਜਾਵੇਗੀ। ਮੀਟਿੰਗ ਤੋਂ ਮੀਡੀਆ ਨਾਲ ਗੱਲਬਾਤ ਕਰਦਿਆ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਲਗਾਤਾਰ ਅਕਾਲੀ ਦਲ ਤੋਂ ਦੂਰ ਹੁੰਦੀ ਜਾ ਰਹੀ ਹੈ। ਪਿਛਲੇ ਸਮੇਂ ਦੌਰਾਨ ਅਕਾਲੀ ਦਲ ਤੋਂ ਵੱਡੀਆਂ ਗਲਤੀਆਂ ਹੋਈਆਂ, ਜਿਸ ਕਾਰਨ ਲੋਕ ਸਾਡੇ ਤੋਂ ਦੂਰ ਹੋਏ ਹਨ। ਇਸ ਲਈ ਹੁਣ ਅਸੀਂ ਪਿੰਡ -ਪਿੰਡ ਜਾ ਕੇ ਉਨ੍ਹਾਂ ਲੋਕਾਂ ਨੂੰ ਨਾਲ ਜੋੜਨ ਲਈ ਮੁਹਿੰਮ ਵਿੱਢਾਂਗੇ।

 

 

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News