• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਹਾਦਸਿਆਂ ਮੌਕੇ 15 ਮਿੰਟਾਂ ਵਿੱਚ ਪਹੁੰਚਿਆਂ ਕਰੇਗੀ ਐਂਬੂਲੈਂਸ – ਭਗਵੰਤ ਮਾਨ

https://www.surreynewsbc.com/wp-content/uploads/2024/07/BBFC5689-60DA-4A21-AC0A-86E7FD467697.jpeg
Staff Report
July 28, 2024 8:17am

ਚੰਡੀਗੜ੍ਹ- ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 14 ਕਰੋੜ ਰੁਪਏ ਦੀ ਲਾਗਤ ਨਾਲ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ ਦੇ ਲੋਕਾਂ ਨੂੰ ਐਂਬੂਲੈਂਸਾਂ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ 58 ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਐਂਬੂਲੈਂਸਾਂ ਸੜਕੀ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਛੇਤੀ ਹਸਪਤਾਲ ਪਹੁੰਚਾਉਣ ਦੇ ਨਾਲ-ਨਾਲ ਉਹਨਾਂ ਦੀ ਪਹਿਲ ਦੇ ਆਧਾਰ ‘ਤੇ ਬਣਦੀ ਹਰ ਮਦਦ ਕਰਨਗੀਆਂ।ਲੋਕਾਂ ਦੀਆਂ ਜਾਨਾਂ ਸਾਡੇ ਲਈ ਬੇਹੱਦ ਕੀਮਤੀ ਹਨ ।ਪੰਜਾਬ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਸਾਡੀ ਜ਼ਿੰਮੇਵਾਰੀ ਹੈ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News