
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ‘ਤੇ ਲੱਗੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਧਾਰਾ ਹਟਾਉਣ ਦਾ ਫੈਸਲਾ ਕੀਤਾ ਹੈ। ਇਹ ਸਭ ਵਿਅਕਤੀ ਇਸ ਸਮੇਂ ਦਿਬਰੂਗੜ੍ਹ ਜੇਲ੍ਹ ‘ਚ ਬੰਦ ਹਨ, ਪਰ ਹੁਣ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ‘ਚ ਤਬਦੀਲ ਕੀਤਾ ਜਾਵੇਗਾ।
ਅੰਮ੍ਰਿਤਸਰ ਦੇ ਡੀ.ਆਈ.ਜੀ. ਸਤਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ, ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ),ਫਿਲਮੀ ਕਲਾਕਾਰ ਦਲਜੀਤ ਕਲਸੀ,ਵਰਿੰਦਰ ਫੌਜੀ,ਬਸੰਤ ਸਿੰਘ ਅਤੇ ਗੁਰਮੀਤ ਸਿੰਘ ਤੇ ਲਾਗੂ ਕੀਤਾ NSA ਹਟਾਇਆ ਜਾਵੇਗਾ।
ਇਸ ਦੇ ਨਾਲ ਹੀ, ਪੰਜਾਬ ਪੁਲਿਸ ਉਨ੍ਹਾਂ ਖਿਲਾਫ 2023 ਵਿੱਚ ਹੋਏ ਅਜਨਾਲਾ ਥਾਣਾ ਹਮਲੇ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰੇਗੀ।
ਦੂਜੇ ਪਾਸੇ, MP ਅੰਮ੍ਰਿਤਪਾਲ ਸਿੰਘ ਅਜੇ ਵੀ ਦਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ। ਉਸਦੀ ਅਗਲੀ NSA ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਉਸ ਬਾਰੇ ਅਗਲਾ ਫੈਸਲਾ ਲਏਗੀ।
