• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਮ੍ਰਿੰਤਪਾਲ ਸਿੰਘ ‘ਤੇ ਸਾਥੀਆਂ ਦੀ NSA ਤਹਿਤ ਨਜ਼ਰਬੰਦੀ ਇੱਕ ਸਾਲ ਹੋਰ ਵਧਾਈ !

https://www.surreynewsbc.com/wp-content/uploads/2024/06/6D27748B-3306-4FFD-A405-8B505AC052AC.jpeg
Staff Report
June 19, 2024 7:42am

ਚੰਡੀਗੜ੍ਹ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿੰਤਪਾਲ ਸਿੰਘ ਉੱਪਰ ਲਗਾਏ ਗਏ ਐਨਐਸਏ (National Security Act) ਨੂੰ ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਮ੍ਰਿੰਤਪਾਲ ਸਿੰਘ ਦੇ ਸਾਥੀਆਂ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਕੁਲ 9 ਜਣਿਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ। ਜ਼ਿਕਰਯੋਗ  ਹੈ ਕਿ ਪਿਛਲੇ ਸਾਲ ਮਾਰਚ ਮਹੀਨੇ ਇਨ੍ਹਾਂ ਸਾਰਿਆਂ ‘ਤੇ ਐਨਐਸਏ ਲਗਾਇਆ ਗਿਆ ਸੀ ਤੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਅਮ੍ਰਿੰਤਪਾਲ ਸਿੰਘ ਅਤੇ ਉਸਦੇ ਤਿੰਨ ਹੋਰ ਸਾਥੀਆਂ ਦੀ ਨਜ਼ਰਬੰਦੀ 24 ਜੁਲਾਈ ਨੂੰ ਖਤਮ ਹੋਣੀ ਸੀ ਜਦਕਿ 6 ਹੋਰ ਜਣਿਆਂ ਦੀ 18 ਜੂਨ ਨੂੰ ਖਤਮ ਹੋ ਰਹੀ ਸੀ।

ਮਿਲੀ ਜਾਣਕਾਰੀ ਮੁਤਾਬਿਕ ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ 3 ਜੂਨ ਨੂੰ ਸਰਕਾਰ ਵਲੋਂ ਚਿੱਠੀ ਜਾਰੀ ਕਰਕੇ ਅਮ੍ਰਿਤਪਾਲ ਸਮੇਤ 9 ਕੈਦੀਆਂ ਦੀ NSA ‘ਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਸੀ।
ਗੌਰਤਲਬ ਹੈ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਨੇ ਹਲਕਾ ਖਡੂਰ ਸਾਹਿਬ ਤੋਂ ਤਕਰੀਬਨ 2 ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਅਜਿਹੇ ਵਿਚ ਉਸ ਨੂੰ ਸਹੁੰ ਚੁੱਕਣ ਲਈ ਬਾਹਰ ਆਉਣ ਸਬੰਧੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ NSA ‘ਚ ਇਕ ਸਾਲ ਦੇ ਵਾਧੇ ਨੇ ਸੁਆਲ ਖੜਾ ਕਰ ਦਿੱਤਾ ਹੈ ਕਿ ਉਹ ਹਲਫ਼ ਲੈਣ ਬਾਹਰ ਆਵੇਗਾ ਜਾਂ ਨਹੀਂ ?

ਅਮ੍ਰਿੰਤਪਾਲ ਸਿੰਘ ਦੀ ਨਜ਼ਰਬੰਦੀ ‘ਚ ਹੋਏ ਵਾਧੇ ਦੀ ਖ਼ਬਰ ਸੁਣ ਕੇ ਦੇਸ਼- ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਇੱਕ ਵੱਡੇ ਹਿੱਸੇ ਵਿੱਚ ਰੋਸ ਦੀ ਲਹਿਰ ਫੈਲ ਰਹੀ ਹੈ। ਕੈਨੇਡਾ ਵੱਸਦੇ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਮਨਾਂ ਅੰਦਰ ਬੇਗਾਨਗੀ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ।

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News