• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਨਮੋਲ ਗਗਨ ਮਾਨ ਨੇ ਅਸਤੀਫ਼ਾ ਵਾਪਸ ਲਿਆ !

https://www.surreynewsbc.com/wp-content/uploads/2025/07/IMG_1497.jpeg
ਗੁਰਬਾਜ ਸਿੰਘ ਬਰਾੜ
July 20, 2025 7:53am

ਚੰਡੀਗੜ੍ਹ- ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਵਾਪਸ ਲੈ ਲਿਆ ਹੈ । ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਨੇ ਇਹ ਕਹਿੰਦੇ ਹੋਏ ਸਿਆਸਤ ਤੋਂ ਕਿਨਾਰਾ ਕਰਨ ਦਾ ਫ਼ੈਸਲਾ ਲਿਆ ਸੀ ਕਿ ਉਨ੍ਹਾਂ ਭਰੇ ਮਨ ਨਾਲ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।  ਚੁਟਕੀਆਂ ਵਿੱਚ MSP ਦਿਵਾਉਣ ਦਾ ਵਾਅਦਾ ਕਰਨ ਵਾਲੀ ਆਗੂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕਰਦਿਆਂ ਲਿਖਿਆ ਸੀ, “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।
ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।
ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ |”

ਤਾਜ਼ਾ ਜਾਣਕਾਰੀ ਅਨੁਸਾਰ ਹੁਣ ਅਨਮੋਲ ਗਗਨ ਮਾਨ ਨੇ ਯੂ ਟਰਨ ਮਾਰ ਲਈ ਹੈ । ਉਨ੍ਹਾਂ ਨੂੰ ਪੰਜਾਬ ਦੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਮਨਾ ਲਿਆ ਹੈ । ਅਮਨ ਅਰੋੜਾ ਵੱਲੋਂ ਦਿੱਤੇ ਭਰੋਸੇ ਮਗਰੋਂ ਅਨਮੋਲ ਗਗਨ ਮਾਨ ਨੇ ਪਾਰਟੀ ਵਿੱਚ ਬਣੇ ਰਹਿਣ ਦਾ ਫ਼ੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਹਾਲੇ ਚਾਰ ਦਿਨ ਪਹਿਲਾਂ ਹੀ ਦਿੱਲੀ ਵਿਖੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਮਗਰੋਂ ਅਨਮੋਲ ਗਗਨ ਮਾਨ ਨੇ ਕਿਹਾ ਸੀ ਕਿ ਸਾਡੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਵੱਖ-ਵੱਖ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ, ਸਮਾਜ ਨੂੰ ਉੱਪਰ ਚੁੱਕਣ ਦਾ ਉਨ੍ਹਾਂ ਦਾ ਸੁਪਨਾ ਸਾਨੂੰ ਹਮੇਸ਼ਾਂ ਹੀ ਹੌਂਸਲੇ ਅਤੇ ਪ੍ਰੇਰਣਾ ਨਾਲ ਭਰ ਦਿੰਦਾ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News