• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday November 23, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਪਾਰਟੀ ਛੱਡੀ !

https://www.surreynewsbc.com/wp-content/uploads/2025/07/IMG_1448.jpeg
Gurbaj Singh Brar
July 19, 2025 11:28am

ਚੰਡੀਗੜ੍ਹ- ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਸਿਆਸਤ ਤੋਂ ਕਿਨਾਰਾ ਕਰ ਲਿਆ ਹੈ, ਉਨ੍ਹਾਂ ਭਰੇ ਮਨ ਨਾਲ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।  ਚੁਟਕੀਆਂ ਵਿੱਚ MSP ਦਿਵਾਉਣ ਦਾ ਵਾਅਦਾ ਕਰਨ ਵਾਲੀ ਆਗੂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕਰਦਿਆਂ ਲਿਖਿਆ ਹੈ, “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।
ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।
ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ |”

ਦੱਸਣਯੋਗ ਹੈ ਕਿ ਹਾਲੇ ਚਾਰ ਦਿਨ ਪਹਿਲਾਂ ਹੀ ਦਿੱਲੀ ਵਿਖੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਮਗਰੋਂ ਅਨਮੋਲ ਗਗਨ ਮਾਨ ਨੇ ਕਿਹਾ ਸੀ ਕਿ ਸਾਡੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਵੱਖ-ਵੱਖ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ, ਸਮਾਜ ਨੂੰ ਉੱਪਰ ਚੁੱਕਣ ਦਾ ਉਨ੍ਹਾਂ ਦਾ ਸੁਪਨਾ ਸਾਨੂੰ ਹਮੇਸ਼ਾਂ ਹੀ ਹੌਂਸਲੇ ਅਤੇ ਪ੍ਰੇਰਣਾ ਨਾਲ ਭਰ ਦਿੰਦਾ ਹੈ।

ਅਨਮੋਲ ਗਗਨ ਨਾਨ ਵੱਲੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ,  “ਵਿਧਾਇਕਾ ਅਨਮੋਲ ਗਗਨ ਮਾਨ ਲਈ ਇਹ ਬੇਹਤਰ ਹੁੰਦਾ ਜੇ ਉਹ ਅਸਤੀਫ਼ਾ ਦੇਣ ਦੇ ਨਾਲ ਨਾਲ, ‘MSP ਦੀ ਗਾਰੰਟੀ’ ਨਾ ਮਿਲਣ ਅਤੇ ‘ਲੈਂਡ ਪੂਲਿੰਗ ਪਾਲਿਸੀ’ ਦੇ ਵਿਰੋਧ ਵਿੱਚ ਸਰਕਾਰ ਨੂੰ ਹਲੂਣਾ ਦੇ ਕੇ ਜਾਂਦੇ।

ਜੇ ਕੁਝ ਹੋਰ ਵਿਧਾਇਕਾਂ ਦਾ ਵੀ ਦਿਲ ਭਾਰੀ ਹੁੰਦਾ ਹੈ – ਤਾਂ ਅਸਤੀਫ਼ਾ ਦੇਣ ਤੋਂ ਪਹਿਲਾਂ, ਘੱਟੋ ਘੱਟ ਜਾਂਦੀ ਵਾਰੀ ਪੰਜਾਬ ਦੀ ਆਵਾਜ਼ ਬਣੋ!

 

Share

Canada Extends Foreign Homebuyer Ban Until January 1, 2029

Ottawa Announces $4.1-Billion Grocery Benefit Boost for 12 Million Canadians

ਪਹਿਲਾ ਪੂਰਨਮਾਸ਼ੀ ਸਨਮਾਨ ਪ੍ਰਿੰਸੀਪਲ ਸਰਵਣ ਸਿੰਘ ਨੂੰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News