• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਮਾਨ ਨੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

https://www.surreynewsbc.com/wp-content/uploads/2024/08/3F9BC7A8-1F65-4181-981F-25D9101CCB70.jpeg
Staff Report
August 13, 2024 6:34am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇ ਇੱਥੇ ਹੀ ਡਿਗਰੀ ਮੁਤਾਬਕ ਕੰਮ ਮਿਲੇ ਤਾਂ ਸਾਡੇ ਬੱਚਿਆਂ ਨੂੰ ਬਾਹਰ ਕਿਉਂ ਜਾਣਾ ਪਵੇ, ਅਸੀਂ ਇੱਥੇ ਰਹਿ ਕੇ ਹੀ ਆਪਣੇ ਮੁਲਕ ਨੂੰ ਠੀਕ ਕਰ ਸਕਦੇ ਹਾਂ। ਅਸੀਂ ਉਹਨਾਂ ਲੋਕਾਂ ਨੂੰ ਚੁਣੀਏ, ਜਿਨ੍ਹਾਂ ਨੂੰ ਸਾਡੇ ਦੁੱਖਾਂ-ਸੁੱਖਾਂ ਦਾ ਪਤਾ ਹੈ,ਤਾਂ ਹੀ ਇਹ ਦੇਸ਼ ਠੀਕ ਹੋਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ, “ਸਰਕਾਰੀ ਨੌਕਰੀ ਮਿਲਣਾ ਤਾਂ ਲੋਕਾਂ ਲਈ ਸੁਪਨਾ ਹੀ ਬਣ ਗਿਆ ਸੀ,ਸਾਰੇ ਬਾਹਰਲੇ ਮੁਲਕਾਂ ਨੂੰ ਚੱਲ ਪਏ ਸੀ, ਸਿਸਟਮ ਹੀ ਇੰਨਾ ਖ਼ਰਾਬ ਸੀ,ਪਹਿਲਾਂ ਵਾਲਿਆਂ ਨੇ ਆਪਣੇ ਹੀ ਧੀਆਂ-ਪੁੱਤਾ ਬਾਰੇ ਸੋਚਿਆ, ਪਰ ਹੁਣ ਆਮ ਘਰਾਂ ਦੇ ਧੀਆਂ-ਪੁੱਤਾ ਨੂੰ ਮੌਕੇ ਮਿਲ ਰਹੇ ਨੇ ਤੇ ਉਹਨਾਂ ਦੀ ਗੱਲ ਸੁਣੀ ਜਾ ਰਹੀ ਹੈ।”

ਅੱਜ ਮਿਊਂਸਪਲ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੁਜ਼ਗਾਰ ਕਰਨ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਇਸ ਕਰਕੇ ਵਤਨ ਵਾਪਸੀ ਕਰ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ 44,667 ਸਰਕਾਰੀ ਨੌਕਰੀਆਂ ਦੇਣ, 300 ਯੂਨਿਟ ਮੁਫ਼ਤ ਬਿਜਲੀ, ਘਰ-ਘਰ ਰਾਸ਼ਨ ਸਕੀਮ, ਸ਼ਹੀਦਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਕੇ ਪੰਜਾਬ ਦਾ ਪੂਰਨ ਵਿਕਾਸ ਕੀਤਾ ਜਾ ਰਿਹਾ ਹੈ।

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News