• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਆਪ’ ਸਰਕਾਰ ਦੇ ਤਿੰਨ ਸਾਲ, ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ

https://www.surreynewsbc.com/wp-content/uploads/2025/03/IMG_8853.jpeg
Staff Report
March 17, 2025 8:39am

ਸ੍ਰੀ ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦੇ ਚਰਨਾਂ ‘ਚ ਮੱਥਾ ਟੇਕਿਆ। ਆਪਣੀ ਪਤਨੀ ਸਮੇਤ ਦਰਬਾਰ ਸਾਹਿਬ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ।

ਮੁੱਖ ਮੰਤਰੀ ਨੇ ਪੰਜਾਬ ‘ਚ ਆਮ ਲੋਕਾਂ ਦੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਗੁਰੂ ਸਾਹਿਬ ਅੱਗੇ ਕਾਮਨਾ ਕੀਤੀ ਕਿ ਇਸੇ ਤਰ੍ਹਾਂ ਹੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਲੋਕ ਹਿੱਤਾਂ ‘ਚ ਫ਼ੈਸਲੇ ਲੈਂਦੇ ਰਹੀਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਾਰਚ 2022 ‘ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਪ੍ਰਣ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਨੇਕ ਨੀਅਤ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜਿੰਨਾ ਕੰਮ ਇਨ੍ਹਾਂ 3 ਸਾਲਾਂ ‘ਚ ਹੋਇਆ ਹੈ ਉਹ ਪਿਛਲੇ 70 ਸਾਲਾਂ ‘ਚ ਵੀ ਨਹੀਂ ਹੋਇਆ। ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਬਾਖ਼ੂਬੀ ਨਿਭਾਵਾਂਗੇ। ਪੰਜਾਬ ‘ਚੋਂ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਲਈ ਚੱਲ ਰਹੇ ਯੁੱਧ ਨੂੰ ਮੁਕਾਮ ਤੱਕ ਪਹੁੰਚਾਵਾਂਗੇ।
ਉਹਨਾਂ ਪੰਜਾਬ ਦੇ 3 ਕਰੋੜ ਲੋਕਾਂ ਦਾ ਸਾਥ ਦੇਣ ਅਤੇ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ।

ਇਸ ਮੌਕੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਹੀ ਸੂਬੇ ਦੇ ਮੁੱਖ ਮੰਤਰੀ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਲਈ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਹੋਣਗੇ।

ਅਰਵਿੰਦਰ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਥਾਨਕ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕ ਦੇ ਅਸਥਾਨ ‘ਤੇ ਪਹੁੰਚ ਕੇ ਵੀ ਸ਼ਰਧਾ ਪ੍ਰਗਟਾਈ।

 

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News