• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੁੰਬਈ ਵਿੱਚ ਬੇਟਿਕਟ ਮੁਸਾਫ਼ਰਾਂ ਵੱਲੋਂ ਸਿੱਖ ਟੀ.ਟੀ. ‘ਤੇ ਹਮਲਾ! ਬਾਦਲ, ਮਜੀਠੀਆ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

https://www.surreynewsbc.com/wp-content/uploads/2024/08/8931BE4A-9C52-45F0-A7D5-491413ADDA49.jpeg
ਸਟਾਫ਼ ਰਿਪੋਰਟ
August 17, 2024 8:44am

ਮੁੰਬਈ – ਭਾਰਤ ਦੇ ਮਹਾਂਨਗਰ ਮੁੰਬਈ ਵਿੱਚ ਰੇਲਵੇ ਦੇ ਇੱਕ ਸਿੱਖ ਟਿਕਟ ਇੰਸਪੈਕਟਰ ਉੱਪਰ ਹਮਲਾ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦਸਤਾਰਧਾਰੀ ਸਿੱਖ ਟੀਟੀ ਜਸਬੀਰ ਸਿੰਘ ‘ਤੇ ਮੁੰਬਈ ਦੀ ਲੋਕਲ ਟਰੇਨ ‘ਚ ਬਿਨਾਂ ਟਿਕਟ ਸਫਰ ਕਰ ਰਹੇ ਕੁਝ ਗੁੰਡਿਆਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਨਾਲ ਮਾਰ ਕੁੱਟ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਨੂੰ  ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਜਾਣਕਾਰੀ ਮੁਤਾਬਕ ਮੁੰਬਈ ਦੀ ਸਥਾਨਕ ਰੇਲ ਵਿਚ ਬਿਨਾਂ ਟਿਕਟ ਚਰਚਗੇਟ ਤੋਂ ਵਿਹਾਰ ਤੱਕ AC ਡੱਬੇ ਵਿਚ ਸਫ਼ਰ ਕਰਨ ਵਾਲੇ ਅਨਿਕੇਤ ਭੌਂਸਲੇ ਅਤੇ ਉਸਦੇ ਸਾਥੀਆਂ ਨੂੰ ਜ਼ੁਰਮਾਨਾ ਲਗਾਉਣ ’ਤੇ ਦਸਤਾਰਧਾਰੀ TTE ਜਸਬੀਰ ਸਿੰਘ ਨਾਲ ਕੁੱਟਮਾਰ ਕੀਤੀ ਗਈ ਹੈ, ਘਟਨਾਂ ਦੀ ਵੀਡੀਓ ਵਿੱਚ ਰੇਲ ਗੱਡੀ ਵਿੱਚ ਸੁਆਰ ਕੁਝ ਵਿਅਕਤੀਆਂ ਨੇ ਦਸਤਾਰਧਾਰੀ ਬਜ਼ੁਰਗ ਟੀ.ਟੀ.ਈ. ਨੂੰ ਧੱਕੇ ਮਾਰਣ ਅਤੇ ਗਲ ਤੋਂ ਫ਼ੜ ਕੇ ਕੁੱਟਮਾਰ ਕਰਦੇ ਹੋਏ ਦਿਖਾਇਆ ਗਿਆ ਹੈ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੁੱਟ-ਮਾਰ ਦੀ ਇਸ ਘਟਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਸੁਰੱਖਿਆ ਦਾ ਮਾਹੌਲ ਪੈਦਾ ਕੀਤਾ ਜਾਏ। ਮਜੀਠੀਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਘੱਟ ਗਿਣਤੀ ਭਾਈਚਾਰਿਆਂ ਵਿਚ ਅਸੁਰੱਖਿਆ ਦੀ ਭਾਵਨਾ ਹੋਰ ਤੀਬਰ ਕਰਦੀਆਂ ਹਨ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News