• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਵੋਟਾਂ ਤੋਂ ਐਨ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਇਆ ਨਵਾਂ ਮੋੜ !

https://www.surreynewsbc.com/wp-content/uploads/2024/05/C4F8B337-3B9C-4383-96F6-ECBEE1752EA4.jpeg
ਸਟਾਫ਼ ਰਿਪੋਰਟ
May 31, 2024 1:31pm

ਚੰਡੀਗੜ੍ਹ-  ਪੰਜਾਬ ਵਿੱਚ ਵੋਟਾਂ ਪੈਣ ਤੋਂ ਐਨ ਪਹਿਲਾਂ ਅੱਜ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨੂੰ ਫ਼ਰੀਦਕੋਟ ਦੀ ਟਰਾਇਲ ਅਦਾਲਤ ਤੋਂ ਚੰਡੀਗੜ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਅਰਜ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਹਾਈਕੋਰਟ ਦੇ ਮਾਣਯੋਗ ਜਸਟਿਸ ਸੰਦੀਪ ਮੋਦਗਿਲ ਨੇ ਇਹ ਫ਼ੈਸਲਾ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਅਤੇ ਇਸ ਮਾਮਲੇ ਦੇ ਦੋਸ਼ੀ ਚਰਨਜੀਤ ਸ਼ਰਮਾ ਦੀ ਅਰਜ਼ੀ ਦਾ ਨਿਪਟਾਰਾ ਕਰਦਿਆਂ ਸੁਣਾਇਆ ਹੈ। ਚਰਨਜੀਤ ਸ਼ਰਮਾ ਨੇ 2019 ਵਿੱਚ ਆਪਣੀ ਸੁਰੱਖ਼ਿਆ ਦਾ ਹਵਾਲਾ ਦਿੰਦੇ ਹੋਏ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਲਈ ਅਰਜ਼ੀ ਦਾਇਰ ਕੀਤੀ ਸੀ।

ਜ਼ਿਕਰਯੋਗ ਹੈ ਕਿ 2015 ਦੇ ਬਰਗਾੜੀ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਕਰ ਲਏ ਗਏ ਸਨ । ਇਸ ਤੋਂ ਬਾਅਦ ਇਲਾਕੇ ਵਿੱਚ ਕੰਧਾਂ ਤੇ ਪੋਸਟਰ ਚਿਪਕਾ ਕੇ ਸਿੱਖ ਭਾਈਚਾਰੇ ਨੂੰ ਚੁਣੌਤੀ ਦਿੱਤੀ ਗਈ ਸੀ । ਕੁਝ ਦਿਨਾਂ ਬਾਅਦ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਬੇਅਦਬੀ ਕੀਤੇ ਜਾਣ ਦੀ ਘਟਨਾਂ ਵਾਪਰੀ ਸੀ ਜਿਸ ਤੋਂ ਬਾਅਦ ਬਹਿਬਲ ਕਲਾਂ ਵਿੱਚ ਰੋਸ ਪ੍ਰਗਟ ਕਰ ਰਹੀਆਂ ਸ਼ਾਂਤਮਈ ਸੰਗਤਾਂ ’ਤੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਦੋ ਸਿੰਘ ਸ਼ਹੀਦ ਹੋ ਗਏ ਸਨ। ਇਸ ਬਾਰੇ ਕੇਸ ਫ਼ਰੀਦਕੋਟ ਦੀ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਹੁਣ ਹਾਈਕੋਰਟ ਨੇ ਇਹ ਮਾਮਲਾ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਰਵਰੀ 2023 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਸੰਬੰਧੀ ਤਿੰਨ ਮਾਮਲੇ ਫ਼ਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਸਨ ਅਤੇ ਹੁਣ ਇਹ ਮਾਮਲੇ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੇ ਹਨ।

ਇਸ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੇ ਇੱਕ ਸ਼ਹੀਦ ਸ: ਹਰਕ੍ਰਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖ਼ਰਾਜ ਸਿੰਘ ਨੇ  ਸਰਕਾਰਾਂ ਅਤੇ ਨਿਆਂ ਵਿਵਸਥਾ ‘ਤੇ ਸੁਆਲ ਖੜੇ ਕੀਤੇ ਹਨ। ਹਾਈਕੋਰਟ ਵੱਲੋਂ ਬਹਿਬਲ ਕਲਾਂ ਕੇਸ ਦੀ ਅਰਜ਼ੀ ਮਨਜ਼ੂਰ ਕਰਨ ਦਾ ਫੈਸਲਾ ਆਉਣ ਮਗਰੋਂ ਸੁਪਰੀਮ ਕੋਰਟ ਦੇ ਉੱਘੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਫੌਰੀ ਪ੍ਰਤੀਕਰਮ ਕਰਦਿਆਂ ਕਿਹਾ ਕਿ ਪਹਿਲਾ ਇਸੀ ਤਰਾਂ ਦੇ 6 ਕੇਸ ਮੈਂ ਸੁਪਰੀਮ ਕੋਰਟ  ਤੋ ਡਿਸਮਿੱਸ ਕਰਵਾਏ ਸੀ। ਪਰ ਇਹ ਕੇਸ ਪੰਜਾਬ ਸਰਕਾਰ ਦੀ ਨਾਕਾਮੀ ਕਰਕੇ ਟਰਾਂਸਫਰ ਹੋ ਗਿਆ। ਇਸ ਮਾਮਲੇ ਵਿੱਚ ਇਨਸਾਫ਼ ਦੇਣ ਦਾ ਦਮ ਭਰਦੀਆਂ ਸਰਕਾਰਾਂ ਇਸ ਕੇਸ ਨੂੰ ਪੰਜਾਬ ਵਿੱਚੋਂ ਬਾਹਰ ਜਾਣੋਂ ਰੋਕਣ ਵਿੱਚ ਨਾਕਾਮ ਰਹੀਆਂ ਹਨ।

 

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News