• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਰੀ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ

https://www.surreynewsbc.com/wp-content/uploads/2025/10/IMG_2712.jpeg
ਹਰਦਮ ਮਾਨ
October 23, 2025 12:00pm

ਸਰੀ, 23 ਅਕਤੂਬਰ (ਹਰਦਮ ਮਾਨ)–ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਬੰਦੀ ਛੋੜ ਦਿਵਸ ਸੰਗਤਾਂ ਨੇ ਬੜੀ ਧੂਮਧਾਮ ਨਾਲ ਮਨਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲਿਕ ਰਿਲੇਸ਼ਨ ਸਕੱਤਰ ਸੁਰਿੰਦਰ ਸਿੰਘ ਜੱਬਲ ਨੇ ਦੱਸਿਆ ਹੈ ਕਿ ਸਾਰਾ ਦਿਨ ਕਥਾ ਕੀਰਤਨ ਦਾ ਪ੍ਰਵਾਹ ਚੱਲਿਆ। ਕਿਣਮਿਣ ਤੇ ਬੱਦਲਵਾਈ ਦੇ ਬਾਵਜੂਦ ਵੀ ਸੰਗਤਾਂ ਦਰਬਾਰ ਹਾਲ ਵਿਚ ਸਾਰਾ ਦਿਨ ਲਗਾਤਾਰ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਨਤਮਸਤਕ ਹੋਈਆਂ। ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਨਮੁੱਖ ਆਪੋ ਆਪਣੀ ਮਨੋਕਾਮਨਾਵਾਂ ਦੀ ਪੂਰਤੀ ਲਈ ਸ਼ਰਧਾ ਤੇ ਸਤਿਕਾਰ ਨਾਲ ਮੱਥਾ ਟੇਕਿਆ।

ਗੁਰਦੁਆਰਾ ਸਾਹਿਬ ਦੇ ਬਾਹਰਵਾਰ ਲਾਈ ਗਈ ਪੁਸਤਕ ਪ੍ਰਦਰਸ਼ਨੀ ਨੇ ਪਾਠਕਾਂ ਨੂੰ ਉਤਸ਼ਾਹਤ ਕੀਤਾ। ਸ਼ਰਧਾਲੂਆਂ ਨੇ ਨਿਸ਼ਾਨ ਸਾਹਿਬ ਦੇ ਆਲੇ ਦੁਆਲੇ ਦੀਵੇ ਬਾਲ ਕੇ ਸਦੀਆਂ ਤੋਂ ਚੱਲੀ ਆ ਰਹੀ ਪ੍ਰਥਾ ਦੀਵਾਲੀ ਦੀ ਹਨੇਰੀ ਰਾਤ ਨੂੰ ਕੁਝ ਪਲਾਂ ਲਈ ਜਗ ਮਗ ਕੀਤਾ ਤੇ ਬੰਦੀ ਛੋੜ ਦਿਵਸ ਸਨਿਮਰ ਦੀਪਮਾਲਾ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ। ਭਾਈ ਗੁਰਦਾਸ ਜੀ ਦੇ ਕਥਨ ਅਨੁਸਾਰ ਦੀਵਾਲੀ ਕੀ ਰਾਤ ਦੀਵੇ ਬਾਲੇ ਜਾਂਦੇ ਹਨ ਪਰ ਕੁਝ ਚਿਰ ਬਾਅਦ ਬੁਝ ਜਾਂਦੇ ਹਨ, ਦੀ ਉਦਾਹਰਣ ਦਰਸਾ ਕੇ ‘ਗੁਰਮੁਖ ਸੁਖਫਲ ਦਾਤ ਸ਼ਬਦ ਸਮ੍ਹਾਲੀਅਨ’ ਨੂੰ ਗੁਰਦੁਆਰਾ ਸਟੇਜ ਤੋਂ ਗਿਆਨੀ ਜੀ ਅਤੇ ਕੀਰਤਨੀ ਜੱਥਿਆਂ ਰਾਹੀਂ ਪ੍ਰੇਰਿਆ।

ਇਸ ਮੌਕੇ ਸੰਗਤ ਨੂੰ ਸੂਚਿਤ ਕੀਤਾ ਗਿਆ ਕਿ  25 ਅਕਤੂਬਰ ਦਿਨ ਸਨਿਚਰਵਾਰ ਨੂੰ ‘ਫਾਰਮੇਸੀ 24’ ਵੱਲੋਂ ਫਲੂਅ ਦੇ ਟੀਕੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ ਇਕ ਵਜੇ ਤੀਕ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਲਾਏ ਜਾਣਗੇ। ਪ੍ਰਬੰਧਕਾਂ ਵੱਲੋਂ ਇਹ ਫਲੂਅ ਟੀਕੇ ਲਵਾਉਣ ਲਈ ਆਪੋ ਆਪਣੇ ਕੇਅਰ ਕਾਰਡ ਨਾਲ ਲੈ ਕੇ ਆਉਣ ਦੀ ਤਾਕੀਦ ਕੀਤੀ ਗਈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News