• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਬੰਗਾ ਦੇ ਐੱਮ.ਐੱਲ.ਏ. ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਿਲ ਹੋਏ

https://www.surreynewsbc.com/wp-content/uploads/2024/08/741F89A9-60A8-4413-965C-392D8594D1D5.jpeg
ਸਟਾਫ਼ ਰਿਪੋਰਟ
August 14, 2024 8:19am

ਚੰਡੀਗੜ੍ਹ-  ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਆਗੂ ਸੰਦੀਪ ਪਾਠਕ ਦੀ ਹਾਜ਼ਰੀ ਵਿੱਚ ਡਾ.ਸੁੱਖੀ ਨੂੰ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ,  “ ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਵਾਧਾ ਹੋਇਆ ਹੈ, ਬੰਗਾ ਤੋਂ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਨੂੰ ਛੱਡ ਕੇ ਅੱਜ ਸਾਡੇ ਪਰਿਵਾਰ ‘ਚ ਸ਼ਾਮਿਲ ਹੋਏ ਨੇ, ਮੈਂ ਦਿਲੋਂ ‘ਜੀ ਆਇਆਂ ਨੂੰ’ ਆਖਦਾ ਹਾਂ। ਟੀਮ ਰੰਗਲਾ ਪੰਜਾਬ ਦਾ ਇਹ ਕਾਰਵਾਂ ਲਗਾਤਾਰ ਵੱਧ ਰਿਹਾ ਹੈ।”

ਮੁੱਖ ਮੰਤਰੀ ਮਾਨ ਨੇ ਮੋਯੂਦਾ ਵਿਧਾਇਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੀ ਧਰਤੀ ਦੀ ਨੁਮਾਇੰਦਗੀ ਕਰਦੇ ਹਨ ਅਤੇ ਡਾ.ਅੰਬੇਦਕਰ ਦੀ ਸੋਚ ਦੇ ਧਾਰਨੀ ਹਨ।ਉਹਨਾਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਆ ਹੈ। ਮੁੱਖ ਮੰਤਰੀ ਨੇ ਪਾਰਟੀ ਬਦਲ ਕੇ ਆਏ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਨਵਾਂ ਸ਼ਹਿਰ  ਇਲਾਕੇ ਦੇ ਵਿਕਾਸ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਹੀਦਾਂ ਪ੍ਰਤੀ ਸੋਚ ਅਤੇ ਹਲਕੇ ਦੇ ਵਿਕਾਸ ਲਈ ਅਪਣਾਈ ਗਈ ਪਹੁੰਚ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦੇ ਤਰੀਕੇ ਨੇ ਮੈਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ।  ਇੱਕ ਵਾਰ ਮੈਂ ਵਿਧਾਨ ਸਭਾ ਵਿੱਚ ਉਨਾਂ ਨੂੰ ਮਿਲਿਆ ਅਤੇ ਆਪਣੇ ਇਲਾਕੇ ਦੇ ਇੱਕ ਨਾਇਬ ਤਹਿਸੀਲਦਾਰ ਦੀ ਸ਼ਿਕਾਇਤ ਕੀਤੀ ਤਾਂ ਮੇਰੀ ਸ਼ਿਕਾਇਤ ਤੇ ਫੌਰੀ ਕਾਰਵਾਈ ਕਰਦਿਆਂ ਉਨਾਂ ਨੇ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ।  ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੇਰੇ ਵਿਧਾਨ ਸਭਾ ਹਲਕਾ ਬੰਗਾ ਵਿੱਚ ਮੈਡੀਕਲ ਕਾਲਜ ਬਣਾਉਣ ਦਾ ਵੀ ਭਰੋਸਾ ਦਿੱਤਾ ਹੈ।

ਡਾ. ਸੁਖਵਿੰਦਰ ਸੁੱਖੀ ਬੰਗਾ ਵਿਧਾਨ ਸਭਾ ਹਲਕੇ ਤੋਂ 2017 ਤੋਂ ਬਾਅਦ 2022 ਵਿੱਚ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ। ਉਹ ਪੇਸ਼ੇ ਤੋਂ ਡਾਕਟਰ ਹਨ ਅਤੇ ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਸਰਗਰਮ ਹਨ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News