• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 3, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਬ੍ਰਿਟਿਸ਼ ਕੋਲੰਬੀਆ ਦਾ ਇਤਿਹਾਸਕ ਫੈਸਲਾ: ਘੜੀਆਂ ਨੂੰ ਅੱਗੇ ਪਿੱਛੇ ਕਰਨ ਦਾ ਦੌਰ ਹਮੇਸ਼ਾ ਲਈ ਖਤਮ

https://www.surreynewsbc.com/wp-content/uploads/2026/03/IMG_4030.jpeg
ਹਰਦਮ ਮਾਨ
March 2, 2026 8:10pm

ਸਰੀ, 2 ਮਾਰਚ (ਹਰਦਮ ਮਾਨ)– ਬ੍ਰਿਟਿਸ਼ ਕੋਲੰਬੀਆ ਦੇ ਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪ੍ਰੀਮੀਅਰ ਡੇਵਿਡ ਈਬੀ ਨੇ ਸੋਮਵਾਰ ਨੂੰ ਇੱਕ ਇਤਿਹਾਸਕ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਹੁਣ ਘੜੀਆਂ ਨੂੰ ਅੱਗੇ ਪਿੱਛੇ ਕਰਨ ਦਾ ਦੌਰ ਹਮੇਸ਼ਾ ਲਈ ਖਤਮ ਹੋਣ ਜਾ ਰਿਹਾ ਹੈ। 8 ਮਾਰਚ ਨੂੰ ਹੋਣ ਵਾਲਾ “ਸਪ੍ਰਿੰਗ ਫਾਰਵਰਡ” (ਘੜੀਆਂ ਇੱਕ ਘੰਟਾ ਅੱਗੇ ਕਰਨਾ) ਸੂਬੇ ਦੇ ਇਤਿਹਾਸ ਵਿੱਚ ਆਖਰੀ ਬਦਲਾਅ ਹੋਵੇਗਾ, ਜਿਸ ਤੋਂ ਬਾਅਦ ਸਾਲ ਭਰ ਲਈ ਸਥਾਈ ਤੌਰ ‘ਤੇ “ਪੈਸਿਫਿਕ ਟਾਈਮ” ਲਾਗੂ ਰਹੇਗਾ। ਪੂਰਬੀ ਬੀ.ਸੀ. ਦੇ ਉਹ ਇਲਾਕੇ ਜੋ ‘ਮਾਊਂਟੇਨ ਟਾਈਮ‘ ਦੀ ਪਾਲਣਾ ਕਰਦੇ ਹਨ, ਇਸ ਤਬਦੀਲੀ ਤੋਂ ਪ੍ਰਭਾਵਿਤ ਨਹੀਂ ਹੋਣਗੇ।

ਪ੍ਰੀਮੀਅਰ ਈਬੀ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਲੋਕਾਂ ਦੀ ਜੀਵਨ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਹੁਣ ਹੋਰ ਇੰਤਜ਼ਾਰ ਨਹੀਂ ਕਰਾਂਗੇ। ਬ੍ਰਿਟਿਸ਼ ਕੋਲੰਬੀਆ ਸਿਰਫ ਇੱਕ ਵਾਰ ਹੋਰ ਆਪਣੀਆਂ ਘੜੀਆਂ ਬਦਲੇਗਾ ਅਤੇ ਫਿਰ ਕਦੇ ਨਹੀਂ।

ਜ਼ਿਕਰਯੋਗ ਹੈ ਕਿ 2019 ਵਿੱਚ ਕਰਵਾਈ ਗਈ ਇੱਕ ਸਰਕਾਰੀ ਰਾਏਸ਼ੁਮਾਰੀ ਵਿੱਚ 93 ਫੀਸਦੀ ਲੋਕਾਂ ਨੇ ਸਾਲ ਭਰ ਇੱਕੋ ਸਮਾਂ ਰੱਖਣ ਦੀ ਹਮਾਇਤ ਕੀਤੀ ਸੀ। ਲੋਕਾਂ ਦਾ ਮੰਨਣਾ ਹੈ ਕਿ ਸਮਾਂ ਬਦਲਣ ਨਾਲ ਨੀਂਦ ਦਾ ਚੱਕਰ ਵਿਗੜਦਾ ਹੈ, ਜਿਸ ਦਾ ਅਸਰ ਬੱਚਿਆਂ, ਮਾਪਿਆਂ ਅਤੇ ਪਾਲਤੂ ਜਾਨਵਰਾਂ ਦੀ ਸਿਹਤ ‘ਤੇ ਪੈਂਦਾ ਹੈ। ਇਸ ਤੋਂ ਇਲਾਵਾ ਅੰਕੜੇ ਦੱਸਦੇ ਹਨ ਕਿ ਸਮਾਂ ਬਦਲਣ ਦੌਰਾਨ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਹੈ।

ਇਸ ਤੋਂ ਪਹਿਲਾਂ ਬੀ.ਸੀ. ਸਰਕਾਰ ਅਮਰੀਕਾ ਦੇ ਪੱਛਮੀ ਰਾਜਾਂ ਕੈਲੀਫੋਰਨੀਆ, ਓਰੇਗਨ ਅਤੇ ਵਾਸ਼ਿੰਗਟਨ ਦੇ ਫੈਸਲੇ ਦੀ ਉਡੀਕ ਕਰ ਰਹੀ ਸੀ ਤਾਂ ਜੋ ਵਪਾਰਕ ਤਾਲਮੇਲ ਬਣਿਆ ਰਹੇ। ਪਰ ਉੱਥੇ ਕਾਂਗਰਸ ਦੀ ਮਨਜ਼ੂਰੀ ਵਿੱਚ ਹੋ ਰਹੀ ਦੇਰੀ ਨੂੰ ਦੇਖਦੇ ਹੋਏ ਬੀ.ਸੀ. ਨੇ ਹੁਣ ਖ਼ੁਦ ਪਹਿਲ ਕਰਨ ਦਾ ਫੈਸਲਾ ਕੀਤਾ ਹੈ।

ਨਵੇਂ ਨਿਯਮ ਲਾਗੂ ਹੋਣ ਤੋਂ ਬਾਅਦ ਸਰਦੀਆਂ ਵਿੱਚ ਦਸੰਬਰ ਦੇ ਮਹੀਨੇ ਸੂਰਜ ਸਵੇਰੇ ਕਰੀਬ 9:08 ਵਜੇ ਚੜ੍ਹੇਗਾ ਪਰ ਸ਼ਾਮ ਨੂੰ ਜਲਦੀ ਹਨੇਰਾ ਨਹੀਂ ਹੋਵੇਗਾ ਅਤੇ ਸੂਰਜ 5:14 ਵਜੇ ਡੁੱਬੇਗਾ।ਗਰਮੀਆਂ ਦੇ ਜੂਨ ਮਹੀਨੇ ਵਿੱਚ ਸੂਰਜ ਸਵੇਰੇ 5:06 ਵਜੇ ਚੜ੍ਹੇਗਾ ਅਤੇ ਰਾਤ 9:22 ਵਜੇ ਛਿਪੇਗਾ। ਸਰਕਾਰ ਦੇ ਇਸ ਕਦਮ ਨੂੰ ਆਮ ਜਨਤਾ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈਕਿਉਂਕਿ ਇਸ ਨਾਲ ਰੋਜ਼ਾਨਾ ਦੀ ਰੁਟੀਨ ਵਿੱਚ ਸਥਿਰਤਾ ਆਵੇਗੀ।

Share

ਸਰੀ ਵਾਸੀਆਂ ਲਈ ਵੱਡੀ ਖ਼ਬਰ: ਫੀਫਾ ਵਰਲਡ ਕੱਪ ਦਾ ਹੋਵੇਗਾ ਸਿੱਧਾ ਪ੍ਰਸਾਰਣ !

Canada Accelerates EV Strategy Amid Talks with Tata Motors

Canada Launches 13 New University Partnerships During PM’s India Visit

Reader Interactions

Comments

No Comments

Leave a comment

NOTE: Surrey News welcomes your opinions and comments. We do not allow personal attacks, offensive language or unsubstantiated allegations. We reserve the right to edit comments for length, style, legality and taste and reproduce them in print, electronic or otherwise. For further information, please contact the editor or publisher, or see our Terms and Conditions.

Cancel reply

Your email address will not be published. Required fields are marked *

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News