• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday August 10, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨੂੰ ਹੁਕਮ ਚਾੜ੍ਹੇ, ਪਿੰਡਾਂ ‘ਚ ਬਨਣਗੇ ਕਲਸਟਰ,ਸੱਥਾਂ ‘ਚ ਹੋਣਗੇ ਸਰਕਾਰੀ ਕੰਮ !

https://www.surreynewsbc.com/wp-content/uploads/2024/06/5196DE75-1FD8-4FB8-9718-C3F02D4727CF.jpeg
Staff Report
June 17, 2024 6:59am

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ  ਸਾਰੇ ਜ਼ਿਲ੍ਹਿਆਂ ਦੇ DCs ਨਾਲ ਮੀਟਿੰਗ ਕਰਕੇ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੀ ਸਮੀਖਿਆ ਕੀਤੀ ਤੇ ਨਾਲ ਹੀ ਕੁੱਝ ਨਵੇਂ ਕੰਮ ਕਰਨ ਨੂੰ ਵੀ ਕਿਹਾ ਹੈ। ਮੁੱਖ ਮੰਤਰੀ ਵੱਲੋਂ ਪ੍ਰਸ਼ਾਸ਼ਨਿਕ ਅਤੇ ਆਹਲਾ ਪੁਲਸ ਅਧਿਕਾਰੀਆਂ ਨੂੰ ਜਨਤਾ ਦੇ ਕੰਮ ਬਿਨਾ ਕਿਸੇ ਦੇਰੀ ਅਤੇ ਰਿਸ਼ਵਤਖੋਰੀ ਤੋਂ ਕਰਨ ਦੇ ਹੁਕਮ ਦਿੱਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਣ ਪਿਛਲੇ ਤਕਰੀਬਨ ਤਿੰਨ ਮਹੀਨਿਆਂ ਤੋਂ ਲੋਕਾਂ ਦੇ ਕੰਮ ਰੁਕੇ ਪਏ ਸਨ।ਹੁਣ ਉਹਨਾਂ ਵੱਲੋਂ ਸਰਕਾਰ ਨੂੰ ਚੁਸਤ ਦਰੁਸਤ ਢੰਗ ਨਾਲ ਚਲਾਉਣ ਲਈ ਅਹਿਮ ਫੈਸਲੇ ਕੀਤੇ ਗਏ ਹਨ।

ਮੁੱਖ ਮੰਤਰੀ ਮੁਤਾਬਕ ਹੁਣ ਹਰ DC ਦਫਤਰ ‘ਚ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲੇ ਜਾਣਗੇ।
DC ਦਫਤਰ ‘ਚ ਲੋਕਾਂ ਦੇ ਕੰਮ ਟੋਕਨ ਸਿਸਟਮ ਰਾਹੀਂ ਹੋਣਗੇ।

ਲੋਕਾ ਦੇ ਕੰਮ ਜਲਦੀ ਨਿਪਟਾਉਣ ਲਈ 4-5 ਪਿੰਡਾਂ ਦਾ ਕਲੱਸਟਰ ਬਣਾ ਕੇ DC ਸਥਾਨਕ ਵਿਧਾਇਕਾਂ ਤੇ ਨੁਮਾਇੰਦਿਆਂ ਨੂੰ ਨਾਲ ਲੈਕੇ ਵੱਡੇ ਪਿੰਡਾਂ ‘ਚ ਜਾਕੇ ਲੋਕਾਂ ਦੇ ਕੰਮ ਕਰਨਗੇ।

ਮੁੱਖ ਮੰਤਰੀ ਨੇ ਜ਼ਿਲਾ ਪੱਧਰ ‘ਤੇ ਅਫ਼ਸਰਾਂ ਦੀ ਜਵਾਬਦੇਹੀ ਤੈਅ ਕਰਦਿਆਂ ਕਿਹਾ,  “ਲੋਕਾਂ ਦੀ ਖੱਜਲ ਖੁਆਰੀ ਘਟੇ ਤੇ ਬਿਨਾਂ ਕੁਰੱਪਸ਼ਨ ਤੋਂ ਲੋਕਾਂ ਦੇ ਕੰਮ ਹੋਣੇ ਚਾਹੀਦੇ ਨੇ,ਜੇ ਕਿਸੇ ਵੀ ਤਰ੍ਹਾਂ ਦੇ ਕੁਰੱਪਸ਼ਨ, ਲੋਕਾਂ ਦੀ ਹੁੰਦੀ ਖੱਜਲ ਖੁਆਰੀ ਦੀ ਗੱਲ ਸਾਹਮਣੇ ਆਈ ਤਾਂ DC ਤੇ SSP ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।”

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਹਰ ਹਾਲਤ ਵਿੱਚ ਵਫ਼ਾ ਕਰੇਗੀ।ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ  ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।ਸਰਕਾਰੀ  ਕੰਮ ਕਾਜ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News