• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday June 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਚੈੱਕ ਸੌਂਪੇ

https://www.surreynewsbc.com/wp-content/uploads/2024/06/D0760578-1BE8-48E2-9BA8-CA902075E66C.jpeg
Staff Report
June 20, 2024 9:52am

ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਪਿੰਡ ਭਸੌੜ ਪਹੁੰਚੇ ਜਿੱਥੇ ਉਨ੍ਹਾਂ ਫੌਜੀ ਜਵਾਨ ਹਰਸਿਮਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਰਸਿਮਰਨ ਸਿੰਘ ਮੁਲਕ ਦੀਆਂ ਸਰਹੱਦਾਂ ਦੀ ਰਖਵਾਲੀ ਕਰਦਾ ਸ਼ਹੀਦੀ ਪਾ ਗਿਆ ਸੀ। ਮੁੱਖ ਮੰਤਰੀ ਨੇ ਅੱਜ ਸ਼ਹੀਦ ਜਵਾਨ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆਂ।

ਪਰਿਵਾਰਕ ਮੈਬਰਾਂ ਨੂੰ ਦਿਲਾਸਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ਼ਹੀਦ ਜਵਾਨ ਹਰ ਸਮੇ ਸਾਡੀਆਂ ਸਰਹੱਦਾਂ ਦੀ ਹਿਫ਼ਾਜ਼ਤ ਕਰਦੇ ਨੇ, ਪਿੱਛੋਂ ਪਰਿਵਾਰਾਂ ਦੀ ਸਾਂਭ ਸੰਭਾਲ ਕਰਨਾ ਸਰਕਾਰਾਂ ਦਾ ਫ਼ਰਜ਼ ਹੈ,ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ।” ਮੁੱਖ ਮੰਤਰੀ ਨੇ ਮੂਨਕ ਦੇ ਨੇੜੇ ਪਿੰਡ ਡੂਡੀਆਂ ਵਿੱਖੇ ਫੌਜੀ ਜਵਾਨ ਨਾਇਕ ਸੁਰਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇ ਸਹਾਇਤਾ ਵਜੋਂ ਚੈੱਕ ਦਿੱਤੇ ।

ਜਖੇਪਲ ਪਿੰਡ ਪਹੁੰਚੇ ਮੁੱਖ ਮੰਤਰੀ ਮਾਨ ਨੇ ਕਿਹਾ, “ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੀ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ।ਅੱਜ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ।ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ।ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ, ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹਿਣਗੇ।”

ਜ਼ਿਕਰਯੋਗ ਹੈ ਕਿ ਸੰਗਰੂਰ ਮੁੱਖ ਮੰਤਰੀ ਦਾ ਜੱਦੀ ਜ਼ਿਲ੍ਹਾ ਹੈ ਅਤੇ ਉਹ ਇਸ ਜ਼ਿਲ੍ਹੇ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਜਿੱਤ ਕੇ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਹਨ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News