• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday February 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਹਰ ਜ਼ਿਲ੍ਹੇ ਦੇ DC ਦਫ਼ਤਰ ‘ਚ CM ਵਿੰਡੋ ਬਣਾਈ ਜਾਏਗੀ – ਭਗਵੰਤ ਮਾਨ

https://www.surreynewsbc.com/wp-content/uploads/2024/07/D6EEB6EB-E2A7-4AA9-AC8F-A698022A3DE6.jpeg
Staff Report
July 25, 2024 7:54am

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ PAP ਵਿਖੇ ਮਾਝੇ ਤੇ ਦੁਆਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ,ਅਫ਼ਸਰਾਂ ਅਤੇ ਜਲੰਧਰ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਤੇ ਵੱਖ ਵੱਖ ਪ੍ਰੋਜੈਕਟਾਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਾਝੇ ਅਤੇ ਦੁਆਬੇ ਸਮੇਤ ਸਾਰੇ ਪੰਜਾਬ ਦੇ ਲੋਕਾਂ ਲਈ ਬਹੁਤ ਜਲਦ ਹੋਰ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾ ਕੇ ਲੋਕ ਅਰਪਿਤ ਕਰਨ ਲਈ ਵੀ ਅਫ਼ਸਰਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹਰ ਜ਼ਿਲ੍ਹੇ ਦੇ DC ਦਫ਼ਤਰ ‘ਚ ਸੀ.ਐਮ. ਵਿੰਡੋ ਬਣਾਈ ਜਾਵੇਗੀ ਜਿਸ ਵਿੱਚ ਮੁੱਖ ਮੰਤਰੀ ਦਫ਼ਤਰ ਨਾਲ ਸੰਬੰਧਿਤ ਅਫ਼ਸਰ ਅਤੇ ਹਲਕੇ ਦੇ ਵਿਧਾਇਕ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਹਨਾਂ ਦਾ ਮੌਕੇ ‘ਤੇ ਹੱਲ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਕੀਤੇ ਵਾਅਦੇ ਵਫ਼ਾ ਕਰ ਰਹੇ ਹਨ।  ਵਾਅਦੇ ਮੁਤਾਬਕ ਅੱਜ ਦੂਜੇ ਦਿਨ ਮਾਝੇ ਅਤੇ ਦੁਆਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਹਨਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ ਜਿਸ ਨਾਲ ਹੁਣ ਮਾਝੇ ਅਤੇ ਦੁਆਬੇ ਦੇ ਲੋਕਾਂ ਦਾ ਚੰਡੀਗੜ੍ਹ ਜਾਣ ਦਾ ਸਮਾਂ ਅਤੇ ਦਿਹਾੜੀ ਦੋਵੇਂ ਬਚ ਰਹੇ ਹਨ।

Share

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

ਚਿੱਤਰਕਲਾ ਦੀ ਸੂਖਮ ਰੂਹ – ਜਰਨੈਲ ਸਿੰਘ ਆਰਟਿਸਟ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News