• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday June 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

‘ਦੇਸ਼ ਦੀ ਆਜ਼ਾਦੀ ਪੰਜਾਬੀਆਂ ਲਈ ਖ਼ਾਸ ਮਾਇਨੇ ਰੱਖਦੀ ਹੈ’- ਭਗਵੰਤ ਮਾਨ

https://www.surreynewsbc.com/wp-content/uploads/2024/08/51A3A4A4-0E6E-418F-ADAA-56084D6C9A6D.jpeg
Staff Report
August 15, 2024 8:00am

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ।
ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆ ਕਿਹਾ ਕਿ ਦੇਸ਼ ਦੀ ਆਜ਼ਾਦੀ ਪੰਜਾਬੀਆਂ ਲਈ ਖ਼ਾਸ ਮਾਇਨੇ ਰੱਖਦੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨ ਦੀ ਖਾਤਰ ਸ਼ਹਾਦਤ ਹਾਸਲ ਕਰਨ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਲੋਕ ਪੰਜਾਬ ਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ, ਜਿਸ ਨਾਲ ਮੁਲਕ ਅਨਾਜ ਪੱਖੋਂ ਆਤਮ ਨਿਰਭਰ ਬਣਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਦੀ ਸੁਰੱਖਿਆ ਲਈ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਵੱਡੀ ਕੀਮਤ ਚੁਕਾਉਣੀ ਪਈ । ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ ਸੀ, ਉਦੋਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ 72 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਸੂਬਾ ਸਰਕਾਰ ਇਸ ਵੱਕਾਰੀ ਪ੍ਰੋਜੈਕਟ ‘ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਕਿ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਜ਼ਮੀਨ ਦੀ ਸਿੰਜਾਈ ਦੀਆਂ ਲੋੜਾਂ ਨੂੰ ਪੂਰਾ ਕਰੇਗੀ।

 

 

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News