• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਹੁਣ ਵਿਦੇਸ਼ਾਂ ‘ਚੋਂ ਨੌਂਜਵਾਨ ਵਾਪਸ ਆਉਣ ਲੱਗੇ ਹਨ’-ਭਗਵੰਤ ਮਾਨ

https://www.surreynewsbc.com/wp-content/uploads/2024/09/C8DE1304-B3DB-4576-99C0-E5AE7E0A5BC2.jpeg
Staff Report
September 7, 2024 9:11am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਸਭ ਨੂੰ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁਭ-ਕਾਮਨਾਵਾਂ ਦਿੱਤੀਆਂ।

ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਅੱਜ ਵਾਲੀਆਂ ਮਿਲਾ ਕੇ ਹੁਣ ਤੱਕ ਢਾਈ ਸਾਲਾਂ ‘ਚ 44974 ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ,  ਮੈਨੂੰ ਬੇਹੱਦ ਖੁਸ਼ੀ ਹੈ ਕਿ ਤੁਸੀਂ ਸਾਰੇ ਪੰਜਾਬ ਸਰਕਾਰ ਅਤੇ ਰੰਗਲੇ ਪੰਜਾਬ ਦੇ ਪਰਿਵਾਰ ਦਾ ਹਿੱਸਾ ਬਣੇ ਹੋ.। ਜੇਕਰ ਸਾਡੀ ਨੀਅਤ ਸਾਫ਼ ਹੈ ਤਾਂ ਹੀ ਇਹ ਸਭ ਸੰਭਵ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ , “ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ ਜੋ ਸਰਕਾਰੀ ਨੌਕਰੀਆਂ ਦੀ ਆਸ ਛੱਡ ਚੁੱਕੇ ਸੀ, ਉਹਨਾਂ ਨੂੰ ਬਿਨਾਂ ਰਿਸ਼ਵਤ ਤੇ ਸਿਫ਼ਾਰਿਸ਼ ਤੋਂ ਸਰਕਾਰੀ ਨੌਕਰੀਆਂ ਮਿਲ ਰਹੀਆਂ ਨੇ। ਪਿਛਲੇ ਢਾਈ ਸਾਲਾਂ ‘ਚ 44,974 ਨੌਕਰੀਆਂ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।”

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 16 ਟੋਲ ਪਲਾਜ਼ੇ ਬੰਦ ਕੀਤੇ , ਜਿਸ ਨਾਲ ਪੰਜਾਬੀਆਂ ਦੇ ਰੋਜ਼ਾਨਾਂ 61 ਲੱਖ ਰੁਪਏ ਬਚਣ ਲੱਗੇ ਹਨ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News