• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਭਗਵੰਤ ਮਾਨ ਨੇ ‘ਪਾਤਰ ਐਵਾਰਡ’ ਸ਼ੁਰੂ ਕਰਨ ਦਾ ਕੀਤਾ ਐਲਾਨ

https://www.surreynewsbc.com/wp-content/uploads/2024/05/4FA8EA10-F2B5-4AA5-A12F-E9A6A8983481.jpeg
Staff Report
May 13, 2024 9:39am

ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਦੇ ਅਜ਼ੀਮ ਸ਼ਾਇਰ ਸੁਰਜੀਤ ਪਾਤਰ ਦੀ ਯਾਦ ’ਚ ਹਰ ਵਰ੍ਹੇ ‘ਪਾਤਰ ਐਵਾਰਡ’ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ ਦੇਣ ਲਈ ਲੁਧਿਆਣਾ ਪਹੁੰਚੇ । ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆ ਮੁੱਖ ਮੰਤਰੀ ਭਾਵਕ ਹੋ ਗਏ । ਉਹਨਾਂ ਕਿਹਾ ਕਿ ਸੁਰਜੀਤ ਪਾਤਰ ਸਾਡੀ ਜ਼ੁਬਾਨ ਦੇ ਬਹੁਤ ਵੱਡੇ ਕਵੀ ਸਨ । ਉਹਨਾਂ ਦੀ ਯਾਦ ਵਿੱਚ ਲਾਇਬਰੇਰੀ ਸਥਾਪਤ ਕਰਨ ਜਾਂ ਐਵਾਰਡ ਸ਼ੁਰੂ ਕਰਨ ਨਾਲ ਪੰਜਾਬੀ ਭਾਸ਼ਾ ਦੀ ਬਹੁਤ ਵੱਡੀ ਸੇਵਾ ਹੋਏਗੀ । ਉਹਨਾਂ ਦੱਸਿਆ ਕਿ ‘ਪਾਤਰ ਐਵਾਰਡ’ ਸੱਤਵੀਂ-ਅੱਠਵੀ ਜਮਾਤ ਵਿੱਚ ਪੜ੍ਹਦੇ ਸਕੂਲੀ ਵਿਦਿਆਰਥੀਆ ਤੋਂ ਲ਼ੈ ਕੇ ਕਾਲਜੀਏਟ ਵਿਦਿਆਰਥੀਆਂ ਤੱਕ ਨੂੰ ਦਿੱਤਾ ਜਾਇਆ ਕਰੇਗਾ। ਪੰਜਾਬ  ਸਰਕਾਰ ਵੱਲੋਂ ਹਰ ਸਾਲ ਜੇਤੂ ਕਵੀਆਂ ਨੂੰ ‘ਪਾਤਰ ਐਵਾਰਡ’ ’ਚ ਇੱਕ ਲੱਖ ਇੱਕ ਹਜ਼ਾਰ ਰੁਪਏ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਜਾਵੇਗਾ। ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਇਹ ਐਵਾਰਡ ਦਿੱਤਾ ਜਾਇਆ ਕਰੇਗਾ।
ਸਿਰਮੌਰ ਸ਼ਾਇਰ ਡਾ. ਸੁਰਜੀਤ ਪਾਤਰ ਦਾ ਅੱਜ 13 ਮਈ ਨੂੰ ਲੁਧਿਆਣਾ ’ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਕੇ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ ਦਿੱਤਾ। ਭਗਵੰਤ ਮਾਨ ਆਪਣੀਆਂ ਤਕਰੀਰਾਂ ’ਚ ਸੁਰਜੀਤ ਪਾਤਰ ਦੇ ਸ਼ੇਅਰ ਅਕਸਰ ਬੋਲਿਆ ਕਰਦੇ ਹਨ।
‘ਪਾਤਰ ਐਵਾਰਡ’ ਦੀ ਚੋਣ ਵਿਚ ਸਰਕਾਰ ਦਾ ਕੋਈ ਦਖਲ ਨਹੀਂ ਹੋਵੇਗਾ।ਇਸ ਕਾਰਜ ਲਈ ਮਾਹਰਾਂ ਦਾ ਇੱਕ ਪੈਨਲ ਕਾਇਮ ਕੀਤਾ ਜਾਵੇਗਾ ਜਿਸ ਵੱਲੋਂ ਉੱਭਰਦੇ ਕਵੀਆਂ ’ਚੋਂ ਚੋਣ ਕੀਤੀ ਜਾਵੇਗੀ। ਪ੍ਰਸਿੱਧ ਪੰਜਾਬੀ ਕਵੀ ਅਤੇ ਲੋਕ ਵਿਰਾਸਤ ਅਕੈਡਮੀ ਦੇ ਚੇਅਰਮੈਨ ਗੁਰਭਜਨ ਗਿੱਲ ਨੇ ‘ਪਾਤਰ ਐਵਰਾਡ’ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੇ ਐਲਾਨ ਦਾ ਸੁਆਗਤ ਕੀਤਾ ਹੈ।

 

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News