• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday November 16, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਖਰੀਦ ਦੀ ਬੇਕਦਰੀ ਕਰਨ ਵਾਲਿਆਂ ਨੂੰ ਕੀਤੀ ਤਾੜਨਾ

https://www.surreynewsbc.com/wp-content/uploads/2024/10/44C49B4D-7B04-41C8-AA15-9F5DF6C9ADE6.jpeg
ਸਟਾਫ਼ ਰਿਪੋਰਟ
October 19, 2024 10:34am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫਸਲ ਘੱਟ ਭਾਅ ‘ਤੇ  ਖਰੀਦਣ ਵਾਲਿਆਂ ਨੂੰ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਫ਼ਸਲ MSP ‘ਤੇ ਹੀ ਵਿਕੇਗੀ। MSP ਤੋਂ ਘੱਟ ਰੇਟ ‘ਤੇ ਫਸਲ ਵੇਚਣ ਲਈ ਮਜ਼ਬੂਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀ ਵਿੱਚ 185 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਰੀਬ 18.31 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਲਵਾਈ ਲੇਟ ਹੋਈ ਸੀ, ਜਿਸ ਕਾਰਨ ਮੌਜੂਦਾ ਸਮੇਂ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਰਚ 2025 ਤੱਕ 120 ਲੱਖ ਮੀਟਰਿਕ ਟਨ ਝੋਨਾ ਸੂਬੇ ਤੋਂ ਤਬਦੀਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਨਾਜ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ।

Share

ਪਹਿਲਾ ਪੂਰਨਮਾਸ਼ੀ ਸਨਮਾਨ ਪ੍ਰਿੰਸੀਪਲ ਸਰਵਣ ਸਿੰਘ ਨੂੰ

Panjab University gets new Vice Chancellor

Justin Trudeau Joins Oxford University

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News