• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday August 15, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

“ਪੰਜਾਬ ਖਿਡਾਰੀਆਂ ‘ਤੇ ਜਰਨੈਲਾਂ ਲਈ ਜਾਣਿਆਂ ਜਾਂਦਾ”- ਭਗਵੰਤ ਮਾਨ

https://www.surreynewsbc.com/wp-content/uploads/2025/01/IMG_9111.jpeg
ਗੁਰਬਾਜ ਸਿੰਘ ਬਰਾੜ
January 26, 2025 11:16am

ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਨਾਲ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਟਿਆਲਾ ਵਿਖੇ ਗੁਰੂ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲਿਆ ਭਾਰਤ ਦੇਸ਼ ਦਾ ਸੰਵਿਧਾਨ ਹਮੇਸ਼ਾ ਕਾਇਮ ਰਹੇ ਤੇ ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ।

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਨੂੰ ਪੰਜਾਬ ‘ਚ ਨਸ਼ੇ ਦਾ ਕੋਹੜ ਵੱਢਣ ਤੇ ਕਾਨੂੰਨ ਵਿਵਸਥਾ ਨੂੰ ਠੀਕ ਕਰਨ ‘ਚ ਵੱਡੀ ਸਫ਼ਲਤਾ ਮਿਲੀ ਹੈ। ਜਿਸ ‘ਚ 12 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ ਕੀਤੇ ਹਨ, ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੀਆਂ 531 ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਪਿਛਲੇ ਕਰੀਬ 3 ਸਾਲਾਂ ਦੌਰਾਨ ਨਾਮੀ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਹੁਣ ਤੱਕ 86,000 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆ ਚੁੱਕਿਆ ਹੈ ਅਤੇ 4 ਲੱਖ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋ ਚੁੱਕੇ ਹਨ। ਵਪਾਰ ਦੇ ਨਾਲ-ਨਾਲ ਅਸੀਂ ਰੁਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ।

ਉਨ੍ਹਾ ਕਿਹਾ ਅਸੀਂ ਬਿਨਾਂ ਵਾਅਦਾ ਕੀਤੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਪੰਜਾਬ ‘ਚੋਂ 18 ਟੋਲ ਪਲਾਜ਼ੇ ਬੰਦ ਕੀਤੇ, ਜੋ ਮਿਆਦ ਅਨੁਸਾਰ ਬਹੁਤ ਪਹਿਲਾਂ ਬੰਦ ਹੋਣੇ ਚਾਹੀਦੇ ਸੀ ਪਰ ਅਫ਼ਸੋਸ ਪਿਛਲੀਆਂ ਸਰਕਾਰਾਂ ਨੇ ਹਿੱਸੇਦਾਰੀ ਪਾਈ ਹੋਈ ਸੀ। ਇਸ ਨਾਲ ਲੋਕਾਂ ਦੇ 1 ਸਾਲ ‘ਚ 225 ਕਰੋੜ ਰੁਪਏ ਬਚੇ ਹਨ।

ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਵਿਖੇ ਕੀਤੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਸਾਡਾ ਬਾਗਾਂ ਤੇ ਹਰਿਆਲੀ ਦਾ ਸ਼ਹਿਰ ਹੈ। ਅਸੀਂ ਸ਼ਹਿਰ ‘ਚ 15 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ। ਇਸ ਤੋਂ ਇਲਾਵਾ ਅਸੀਂ ਰਜਿੰਦਰਾ ਹਸਪਤਾਲ ਦੀ ਨੁਹਾਰ ਬਦਲੀ ਹੈ। ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਪਟਿਆਲਾ ਸ਼ਹਿਰ ਨੂੰ ਅਣਗੌਲਿਆ ਕੀਤਾ ਹੋਇਆ ਸੀ।

ਪੰਜਾਬ ਦੀ ਅਹਿਮੀਅਤ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਖੇਤਰਾਂ ਵਿੱਚ ਅਸੀਂ ਪਹਿਲੇ ਨੰਬਰ ‘ਤੇ ਹਾਂ। ਪੰਜਾਬ ਖਿਡਾਰੀਆਂ ਅਤੇ ਜਰਨੈਲਾਂ ਲਈ ਜਾਣਿਆ ਜਾਂਦਾ ਹੈ। ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੇ ਹਾਂ। ਅਸੀਂ ਪੰਜਾਬ ਦੀ ਇਹ ਚਮਕ ਬਰਕਰਾਰ ਰੱਖਣੀ ਹੈ, ਆਉਣ ਵਾਲੇ ਸਮੇਂ ‘ਚ ਹੋਰ ਵੀ ਕਈ ਵੱਡੇ ਪ੍ਰਾਜੈਕਟ ਪੰਜਾਬੀਆਂ ਨੂੰ ਸਮਰਪਿਤ ਕਰਾਂਗੇ।

ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰਨ ਵਾਲੇ ਪੰਜਾਬੀਆਂ ਨੂੰ ਸਨਮਾਨਿਤ ਵੀ ਕੀਤਾ।

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News