• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਵੱਲੋਂ ਜ਼ਮੀਨ ਮਾਲਕਾਂ ਲਈ ਮੁਆਵਜ਼ੇ ‘ਚ ਵੱਡੇ ਵਾਧੇ ਦਾ ਐਲਾਨ

https://www.surreynewsbc.com/wp-content/uploads/2025/02/IMG_9217.jpeg
Staff Report
February 7, 2025 11:59am

ਚੰਡੀਗੜ੍ਹ- ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 66 ਕੇ.ਵੀ. ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੇ ਜਮੀਨ ਮਾਲਕਾਂ ਲਈ ਮੁਆਵਜ਼ੇ ਦੀ ਦਰ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ। ਉਹਨਾਂ ਕਿਹਾ ਕਿ ਬਿਜਲੀ ਸਪਲਾਈ ਲਾਈਨਾਂ ਦੀ ਸਥਾਪਨਾ ਕਾਰਨ ਪ੍ਰਭਾਵਿਤ ਵਿਅਕਤੀਆਂ ਦੀ ਜ਼ਮੀਨ ਦੀ ਕੀਮਤ ਵਿੱਚ ਆਈ ਕਮੀ ਦੇ ਪ੍ਰਤੀ ਮੁਆਵਜ਼ੇ ਦੀ ਦਰ ਦੁੱਗਣੀ ਤੋਂ ਵੱਧ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਫੈਸਲਾ ਹੈ ਜਿਸਦਾ ਉਦੇਸ਼ ਪ੍ਰਭਾਵਿਤ ਜ਼ਮੀਨ ਮਾਲਕਾਂ ਲਈ ਉਚਿਤ ਮੁਆਵਜ਼ਾ ਯਕੀਨੀ ਬਣਾਉਣਾ ਹੈ। ਨਵੀਂ ਨੀਤੀ ਤਹਿਤ ਟਾਵਰ ਬੇਸ ਏਰੀਆ ਦਾ ਮੁਆਵਜ਼ਾ ਹੁਣ ਜ਼ਮੀਨ ਦੀ ਕੀਮਤ ਦਾ 200 ਫ਼ੀਸਦੀ ਹੋਵੇਗਾ। ਟਾਵਰ ਆਧਾਰ ਖੇਤਰ ਨੂੰ ਜ਼ਮੀਨੀ ਪੱਧਰ ‘ਤੇ ਟਾਵਰ ਦੀਆਂ ਚਾਰ ਲੱਤਾਂ ਦੁਆਰਾ ਘਿਰਿਆ ਹੋਇਆ ਖੇਤਰ ਹਰ ਪਾਸੇ ਵਾਧੂ ਇੱਕ-ਇੱਕ ਮੀਟਰ ਐਕਸਟੈਂਸ਼ਨ ਦੇ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਪਹਿਲਾਂ, ਇਹ ਮੁਆਵਜ਼ਾ ਸਿਰਫ ਟਾਵਰ ਦੀਆਂ ਚਾਰ ਲੱਤਾਂ ਦੁਆਰਾ ਘਿਰੇ ਹੋਏ ਖੇਤਰ ਦੇ 85 ਪ੍ਰਤੀਸ਼ਤ ਤੱਕ ਸੀਮਤ ਸੀ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News