• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਫ਼ਿਰੌਤੀ ਮੰਗਣ ਵਾਲਿਆਂ ਨੂੰ ਭੇਜੋ ਵਾਪਸ’, ਅਮਰੀਕਾ ਤੋਂ ਡੀਪੋਰਟ ਭਾਰਤੀਆਂ ਨੂੰ ਅੰਮ੍ਰਿਤਸਰ ਉਤਾਰੇ ਜਾਣ ‘ਤੇ ਭੜਕੇ ਭਗਵੰਤ ਮਾਨ !

https://www.surreynewsbc.com/wp-content/uploads/2025/02/IMG_9280.jpeg
ਸਟਾਫ ਰਿਪੋਰਟ
February 14, 2025 10:41am

ਅੰਮ੍ਰਿਤਸਰ- ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲਾ ਨੂੰ ਕਰੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਉਹ, ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੇ ਜਹਾਜ਼ ਨੂੰ ਉਤਾਰਨ ਲਈ ਹਰ ਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਹਵਾਈ ਅੱਡੇ ਨੂੰ ਹੀ ਚੁਣਨ ਦਾ ਇੱਕ ਜਾਇਜ਼ ਕਾਰਨ ਦੱਸਣ। ਉਹਨਾਂ ਸਾਫ਼ ਕਿਹਾ ਕਿ ਇਹ ਇਹਨਾਂ ਦੀ ਆਪਣੀਆਂ ਨਾਕਾਮੀਆਂ ਨੂੰ ਲੁਕੋਣ ਅਤੇ ਪੰਜਾਬ ਨੂੰ ਜਾਣ-ਬੁੱਝ ਕੇ ਬਦਨਾਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੰਮ੍ਰਿਤਸਰ ਉਤਾਰਿਆ ਜਾ ਰਿਹਾ ਹੈ। ਕੇਂਦਰ ਸਰਕਾਰ ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕੇਂਦਰ ਤੋਂ ਸਿੱਧੀਆਂ ਉਡਾਣਾਂ ਅੰਮ੍ਰਿਤਸਰ ਤੋਂ ਕੈਨੇਡਾ ਜਾਂ ਅਮਰੀਕਾ ਲਈ ਸ਼ੁਰੂ ਕਰਨ ਦੀ ਮੰਗ ਕਰਦੇ ਹਾਂ, ਤਾਂ ਸਾਨੂੰ ਅਣਗੌਲਿਆ ਕੀਤਾ ਜਾਂਦਾ ਹੈ ਪਰ ਪੰਜਾਬ ਦੀ ਸੁਰੱਖਿਆ ਦਾਅ ‘ਤੇ ਲਗਾ ਕੇ ਅਮਰੀਕਾ ਦਾ ਫੌਜੀ ਜਹਾਜ਼ ਇੱਥੇ ਉਤਾਰਿਆ ਜਾ ਰਿਹਾ ਹੈ।

ਮੁੱਖ ਮੰਤਰੀ ਮਾਨ  ਨੇ ਸੁਆਲ ਖੜਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਉਨ੍ਹਾਂ ਦੇ ਚੰਗੇ ਦੋਸਤ ਡੋਨਲਡ ਟਰੰਪ ਨੇ ਇਹ ਗਿਫ਼ਟ ਦੇ ਕੇ ਭੇਜਿਆ? ਪ੍ਰਧਾਨ ਮੰਤਰੀ ਜੀ ਨੇ ਟਰੰਪ ਨਾਲ ਮੁਲਾਕਾਤ ਦੌਰਾਨ ਸਾਡੇ ਨਾਗਰਿਕਾਂ ਦੇ ਇੱਜ਼ਤ-ਮਾਣ ਦੀ ਗੱਲ ਕਿਉਂ ਨਹੀਂ ਕੀਤੀ? ਉਨ੍ਹਾਂ ਕਿਹਾ ਕਿ ਜਿਹੜੇ ਫ਼ਿਰੌਤੀਆਂ ਮੰਗ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਉਨ੍ਹਾਂ ਨੂੰ ਵਾਪਸ ਕਿਉਂ ਨਹੀਂ ਭੇਜਿਆ ਜਾ ਰਿਹਾ?

ਅਮਰੀਕਾ ਵੱਲੋ ਪ੍ਰਵਾਸੀ ਭਾਰਤੀਆਂ ਦਾ ਇੱਕ ਹੋਰ ਜ਼ਹਾਜ ਅੰਮ੍ਰਿਤਸਰ ਭੇਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡੀਪੋਰਟ ਕੀਤੇ ਗਏ ਭਾਰਤੀਆਂ ਨੂੰ ਮਿਲਣ ਲਈ ਅੰਮ੍ਰਿਤਸਰ ਪਹੁੰਚੇ ਹੋਏ ਹਨ ।

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News