• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਦਾ ਬਜਟ ਲੋਕ-ਪੱਖੀ ‘ਤੇ ਸ਼ਾਨਦਾਰ- ਮੁੱਖ ਮੰਤਰੀ ਭਗਵੰਤ ਮਾਨ

https://www.surreynewsbc.com/wp-content/uploads/2025/03/IMG_9797.jpeg
Staff Report
March 26, 2025 9:07am

ਚੰਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ-ਪੱਖੀ ਅਤੇ ਸ਼ਾਨਦਾਰ ਕਰਾਰ ਦਿੱਤਾ ਹੈ । ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2025-26 ਦਾ ₹2,36,080 ਕਰੋੜ ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ ਹੈ।ਬਜਟ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ‘ਤੇ ਕਦੇ ‘ਉੱਡਦਾ ਪੰਜਾਬ’ ..‘ਪਰਿਵਾਰਵਾਦ ਵਾਲਾ ਪੰਜਾਬ’..‘ਕੰਗਾਲ ਪੰਜਾਬ’ ਦਾ ਟੈਗ ਲੱਗਿਆ। ਸਾਡੀ ਸਰਕਾਰ ਦੀ ਲਗਾਤਾਰ ਇਹੀ ਕੋਸ਼ਿਸ਼ ਹੈ ਪੰਜਾਬ ਨੂੰ ਦੁਨੀਆ ‘ਰੰਗਲਾ ਪੰਜਾਬ’..’ਤੰਦਰੁਸਤ ਪੰਜਾਬ’.. ‘ਹੱਸਦਾ-ਵੱਸਦਾ ਪੰਜਾਬ’ ਦੇ ਨਾਮ ਨਾਲ ਜਾਣੇ। ਆਮ ਲੋਕਾਂ ਦੀ ਸਰਕਾਰ ਵੱਲੋਂ ਲਗਾਤਾਰ ਚੌਥੇ ਸਾਲ ਲਈ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨ, ਉਦਯੋਗ ਦੇ ਨਾਲ-ਨਾਲ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਰੱਖੇ ਫੰਡਾਂ ਨਾਲ ਸਹੀ ਮਾਅਨੇ ‘ਚ ਪੰਜਾਬੀਆਂ ਨੂੰ ਬਦਲਦੇ ਪੰਜਾਬ ਦੀ ਤਸਵੀਰ ਦਿਖੇਗੀ। ਵਿੱਤ ਮੰਤਰੀ ਸਮੇਤ ਵਿੱਤ ਮੰਤਰਾਲੇ ਦੇ ਸਾਰੇ ਅਫ਼ਸਰ-ਅਧਿਕਾਰੀ ਇੱਕ ਹੋਰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ ਦੇ ਪਾਤਰ ਨੇ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਅੱਜ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ‘ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਕਰਨ ਮਗਰੋਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਲਈ ਇਹ ਬਜਟ ਹਰ ਵਰਗ ਦੀ ਤਰਜ਼ਮਾਨੀ ਕਰੇਗਾ ਤੇ ਸੂਬੇ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਬਣਾਏਗਾ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News