• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

https://www.surreynewsbc.com/wp-content/uploads/2025/05/IMG_0691.jpeg
Staff Report
May 20, 2025 7:40am

ਚੰਡੀਗੜ੍ਹ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ 450 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ  ਮੁੱਖ ਮੰਤਰੀ ਨੇ ਕਿਹਾ ਕਿ, “ਤੁਸੀਂ ਇੱਥੋਂ ਤੱਕ ਪਹੁੰਚਣ ਲਈ ਬਹੁਤ ਮਿਹਨਤ ਕੀਤੀ ਹੈ। ਇਸ ਤੋਂ ਵੱਡੀਆਂ ਕੁਰਸੀਆਂ ਤੁਹਾਡਾ ਇੰਤਜ਼ਾਰ ਕਰ ਰਹੀਆਂ ਹਨ। ਨੌਜਵਾਨਾਂ ਨੂੰ ਖ਼ਾਸ ਅਪੀਲ ਹੈ ਕਿ ਉਹ ਤਿਆਰੀ ਕਰਨ, ਪ੍ਰੀਖਿਆ ਦੇਣ ਰੁਜ਼ਗਾਰ ਦੇਣ ਦੀ ਜ਼ਿੰਮੇਵਾਰੀ ਸਾਡੀ ਸਰਕਾਰ ਦੀ ਹੋਵੇਗੀ। ਹੁਣ ਤੁਹਾਡੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਤੋਂ ਤੁਹਾਨੂੰ ਕੋਈ ਨਹੀਂ ਰੋਕ ਸਕਦਾ।”

ਮੁੱਖ ਮੰਤਰੀ ਨੇ ਕਿਹਾ ਕਿ “ਸਥਾਨਕ ਸਰਕਾਰਾਂ ਦਾ ਆਪਣੇ ਨਾਗਰਿਕਾਂ ਨੂੰ ਸਿੱਖਿਆ, ਸੁਰੱਖਿਆ ਅਤੇ ਯੋਗ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਮੁੱਢਲਾ ਫਰਜ਼ ਹੁੰਦਾ ਹੈ। ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਯੋਗ ਨੌਜਵਾਨ ਨੂੰ ਡਿਗਰੀ ਮੁਤਾਬਿਕ ਰੁਜ਼ਗਾਰ ਪ੍ਰਾਪਤ ਹੋਵੇ ਤਾਂ ਜੋ ਕੋਈ ਵੀ ਨੌਜਵਾਨ ਮਜ਼ਬੂਰੀ ਵੱਸ ਵਿਦੇਸ਼ ਜਾਣ ਦਾ ਚਾਹਵਾਨ ਨਾ ਰਹੇ। ਇਸ ਲਈ ਨੌਜਵਾਨੀ ਨੂੰ ਯੋਗ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।” ਉਨ੍ਹਾਂ ਕਿਹਾ ਕਿ ਪਹਿਲਾਂ ਬਿਨਾਂ ਰਿਸ਼ਵਤ ਜਾਂ ਸਿਫ਼ਾਰਿਸ਼ ਤੋਂ ਨੌਕਰੀ ਲੈਣੀ ਸੁਪਨਾ ਬਣ ਕੇ ਰਹਿ ਗਿਆ ਸੀ, ਪਰ ਸਾਡੀ ਸਰਕਾਰ ਨੇ ਰਿਸ਼ਵਤ ਵਰਗੀ ਅਲਾਮਤ ‘ਤੇ ਨੱਥ ਪਾਈ ਤੇ ਇਮਾਨਦਾਰੀ ਦਾ ਦੀਵਾ ਜਗਾਇਆ, ਜਿਸ ਦੀ ਬਦੌਲਤ ਅੱਜ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਮਿਲ ਰਹੀਆਂ ਨੇ। ਮਿਹਨਤ ਨਾਲ ਮਿਲੀ ਨੌਕਰੀ ਹੀ ਅੱਗੇ ਇਮਾਨਦਾਰ ਅਫ਼ਸਰ ਪੈਦਾ ਕਰੇਗੀ

ਮੁੱਖ ਮੰਤਰੀ ਨੇ ਰਿਵਾਇਤੀ ਪਾਰਟੀਆਂ ਦੀਆਂ ਲੋਕ-ਮਾਰੂ ਨੀਤੀਆਂ ਸਦਕਾ ਫ਼ੈਲੇ ਭ੍ਰਿਸ਼ਟਾਚਾਰ ਦੇ ਅੰਤ ਦੀ ਸ਼ੁਰੂਆਤ ਵੀ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਵਾਲ਼ੇ ਪੰਜਾਬ ਤੋਂ ਸ਼ੁਰੂ ਕਰਨ ਦਾ ਸੱਦਾ ਦਿੱਤਾ। ਅੱਜ ਦੇ ਸਮਾਗਮ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈਆਂ ਦਿੰਦੇ ਹੋਏ ਉਹਨਾਂ ਦੱਸਿਆ ਕਿ ਬੀਤੇ 3 ਸਾਲਾਂ ਤੋਂ ਜਾਰੀ ਰੁਜ਼ਗਾਰ ਕ੍ਰਾਂਤੀ ਤਹਿਤ ਦਿੱਤੀਆਂ ਸਰਕਾਰੀ ਨੌਕਰੀਆਂ ਦੀ ਗਿਣਤੀ 54,141 ਹੋ ਚੁੱਕੀ ਹੈ।

Share

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Surrey Police investigate shots fired at a Newton residence

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News