• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਭਗਵੰਤ ਮਾਨ ਨੇ ਹੜ੍ਹ ਪੀੜਤਾਂ ਲਈ ਕੀਤਾ ਵੱਡਾ ਐਲਾਨ!

https://www.surreynewsbc.com/wp-content/uploads/2025/09/c58077d7-82dd-4f89-bdfa-a3cd0b2d5fe1.jpeg
Staff Report
September 4, 2025 6:49am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਉਨ੍ਹਾਂ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਕਾਇਮ ਕਰਨ ਲਈ ਅਸੀਂ ਹਰੇਕ ਪਿੰਡ ਲਈ ਇੱਕ-ਇੱਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕਰ ਰਹੇ ਹਾਂ, ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁੱਕਵਾਂ ਹੱਲ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਭਵਿੱਖ ‘ਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਬਦਲਵੇਂ ਢੰਗ ਤਰੀਕੇ ਤਲਾਸ਼ੇ ਜਾਣਗੇ। ਨਾਲ ਹੀ ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ। ਹੌਸਲਾ ਹਿੰਮਤ ਕਾਇਮ ਰੱਖੋ। ਚੜ੍ਹਦੀਕਲਾ ‘ਚ ਰਹੋ। ਇਸ ਸੰਕਟ ਦੀ ਘੜੀ ‘ਚ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਲੋਕਾਂ ਨੂੰ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਸਾਰੇ ਹਾਲਾਤ ਠੀਕ ਹੋਣਗੇ।

ਭਾਵੇਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਦੀ ਸਿਹਤ ਨਾਸਾਜ਼ ਹੋ ਗਈ ਹੈ ਇਸਦੇ ਬਾਵਜੂਦ ਉਨ੍ਹਾਂ ਭਲਕੇ ਆਪਣੀ ਰਿਹਾਇਸ਼ ‘ਤੇ ਕੈਬਨਿਟ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News