
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿੰਦ ਦੀ ਚਾਦਰ’ ਵਜੋਂ ਸਤਿਕਾਰੇ ਜਾਂਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸੂਬੇ ਭਰ ‘ਚ ਉਹਨਾਂ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨਾਂ ‘ਤੇ ਹੋਣ ਜਾ ਰਹੇ ਸੂਬਾ ਪੱਧਰੀ ਲੜੀਵਾਰ ਸਮਾਗਮਾਂ ਲਈ ਲੋਗੋ ਜਾਰੀ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਸਮਾਗਮਾਂ ਦੀ ਲੜੀ ਦਾ ਮੁੱਖ ਉਦੇਸ਼ ਸਾਰੀ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਦਰਸਾਏ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੈ।
ਮਾਨ ਸਰਕਾਰ ਵੱਲੋਂ ਇਹ ਸੂਬਾ ਪੱਧਰੀ ਸਮਾਗਮ, ਪੂਰੇ ਪੰਜਾਬ ‘ਚ ਸਥਿਤ ਸ੍ਰੀ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ‘ਤੇ ਪੂਰੀ ਸ਼ਰਧਾ ਭਾਵਨਾ ਨਾਲ਼ ਕਰਵਾਏ ਜਾਣਗੇ।
