• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday October 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

‘ਪੰਜਾਬ ਦੇ ਸਾਰੇ ਪਿੰਡਾਂ ‘ਚ ਬਣਨਗੇ ਖੇਡ ਮੈਦਾਨ’- ਭਗਵੰਤ ਮਾਨ

https://www.surreynewsbc.com/wp-content/uploads/2025/10/IMG_2534.jpeg
ਸਟਾਫ਼ ਰਿਪੋਰਟ
October 9, 2025 9:30am

ਬਠਿੰਡਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਪਿੰਡ ਕਾਲਝਰਾਣੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ  ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸੂਬੇ ਭਰ ‘ਚ ਬਣਾਏ ਜਾ ਰਹੇ 3000 ਤੋਂ ਵੱਧ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ। ਜਿਸ ਨੂੰ ਤੈਅ ਸਮੇਂ ‘ਚ ਪੂਰਾ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।

ਇਸ  ਮੋਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਮਾੜੀ ਅਲਾਮਤ ਤੋਂ ਦੂਰ ਰੱਖਣ ਅਤੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖੇਡ ਮੁਕਾਬਲਿਆਂ ‘ਚ ਤਗ਼ਮੇ ਜਿੱਤਣ ਦੇ ਸੁਪਨੇ ਸਾਕਾਰ ਕਰਨ ਲਈ ਇਹ ਖੇਡ ਮੈਦਾਨ ਅਹਿਮ ਭੂਮਿਕਾ ਨਿਭਾਉਣਗੇ, ਨਾਲ ਹੀ ਉੱਭਰਦੇ ਖਿਡਾਰੀਆਂ ਲਈ ਵੀ ਚਾਨਣ ਮੁਨਾਰਾ ਸਾਬਤ ਹੋਣਗੇ। ਇਹਨਾਂ ਖੇਡ ਮੈਦਾਨਾਂ ‘ਚ ਨੌਜਵਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਖੇਡ ਕਲਚਰ ਨੂੰ ਪੰਜਾਬ ‘ਚ ਪ੍ਰਫੁੱਲਿਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਮੈਦਾਨਾਂ ਨਾਲ ਜੋੜਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਸਾਡੇ ਅੰਦਰ ਚੰਗੀ ਭਾਵਨਾ ਅਤੇ ਸਪੋਰਟਸਮੈਨਸ਼ਿੱਪ ਪੈਦਾ ਕਰਦੀਆਂ ਨੇ। ਖੇਡ ਦੇ ਮੈਦਾਨ ਵਿੱਚ ਅਸੀਂ ਪੂਰੇ ਜਜ਼ਬੇ ਅਤੇ ਜਨੂੰਨ ਨਾਲ ਹਾਰੀ ਹੋਈ ਬਾਜ਼ੀ ਜਿੱਤਣਾ ਸਿੱਖਦੇ ਹਾਂ। ਅਸੀਂ ਹਰ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਦਾ ਨੇਕ ਉਪਰਾਲਾ ਕਰਕੇ ਸਾਡੇ ਬੱਚਿਆਂ ਨੂੰ ਖੇਡਾਂ ਦੀ ਚਿਣਗ ਲਗਾ ਰਹੇ ਹਾਂ।

Share

Harry Bains Endorses Mike Starchuk for Surrey Mayor

ਆਲਮਗੀਰ ਲੰਗਰ ਹਾਲ ਘਟਨਾ, ਸੁਖਬੀਰ ਬਾਦਲ ਨੇ ਪ੍ਰਸ਼ਾਸਨ ਨੂੰ ਕੀਤੀ ਤਾੜਨਾ

Washington Sikh Community Supports 75 Forests for Amritsar’s 450th Anniversary

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News