
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਫ਼ਰੀ ਸਹੂਲਤਾਂ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ।
ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਨੂੰ ਹੋਰ ਲੋਕ-ਪੱਖੀ ਅਤੇ ਆਧੁਨਿਕ ਬਣਾਉਣ ‘ਤੇ ਖ਼ਾਸ ਜ਼ੋਰ ਦਿੱਤਾ ਗਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਰਕਾਰੀ ਬੱਸ ਸੇਵਾਂਵਾ ਨੂੰ ਹੋਰ ਬਿਹਤਰ ਬਣਾਉਣ ਅਤੇ ਪਾਰਦਰਸ਼ਤਾ ਲਿਆਉਣ ਲਈ ਸਖ਼ਤ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਿਸ਼ਵ-ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।

Comments