• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਮਾਨ ਪਹੁੰਚੇ ਮੁੰਬਈ, ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

https://www.surreynewsbc.com/wp-content/uploads/2024/08/9D94B11B-6A00-4187-BB80-291AC5769C8B.jpeg
Staff Report
August 21, 2024 8:04am

ਮੁੰਬਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੰਬਈ ਵਿਖੇ ਵੱਡੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਇਸ ਮੁਲਾਕਾਤ ਮਗਰੋਂ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਵਪਾਰੀਆਂ ਤੇ ਮੁੱਖ ਮੰਤਰੀ ਦਰਮਿਆਨ ਹੋਈ ਮੀਟਿੰਗ ਦਰਮਿਆਨ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।

ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਮੁੰਬਈ ਵਿਖੇ ਮੁੱਖ ਮੰਤਰੀ ਮਾਨ ਨੇ ਸਿਫੀਟੈਕ ਦੇ ਪ੍ਰੈਜ਼ੀਡੈਂਟ ਦਲੀਪ ਕੌਲ ਨਾਲ ਮੁਲਾਕਾਤ ਕੀਤੀ ਤੇ ਮੁਹਾਲੀ ਵਿਖੇ IT ਸੈਕਟਰ ‘ਚ ਨਿਵੇਸ਼ ਲਈ ਸੱਦਾ ਦਿੱਤਾ। ਸਿਫੀਟੈਕ ਦੇ ਪ੍ਰੈਜ਼ੀਡੈਂਟ ਨੇ ਮੁੱਖ ਮੰਤਰੀ ਨੂੰ ਦੱਸਿਆਂ ਕਿ ਉਹ ਉੱਤਰੀ ਭਾਰਤ ‘ਚ ਹਜ਼ਾਰਾਂ ਕਰੋੜ ਦੀ ਲਾਗਤ ਨਾਲ AI ਆਧਾਰਿਤ ਵੱਡਾ Data Centre ਬਣਾਉਣਾ ਚਾਹੁੰਦੇ ਨੇ ਜੋ ਕਿ ਦੇਸ਼ ‘ਚ ਅਜਿਹਾ ਪਹਿਲਾ ਹੋਵੇਗਾ। ਉੱਘੇ ਕਾਰੋਬਾਰੀ ਦਲੀਪ ਕੌਲ ਨੇ ਇਸ ਨਿਵੇਸ਼ ਲਈ ਪੰਜਾਬ ਨੂੰ ਸੱਭ ਤੋਂ ਬਿਹਤਰ ਦੱਸਿਆ।

ਮੁੱਖ ਮੰਤਰੀ ਨੇ RPG Group ਦੇ Vice Chairman Mr. Anant Goenka ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ‘ਚ ਸੀਅਟ ਦਾ ਕਾਰਖਾਨਾ ਲਗਾਉਣ ਲਈ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ‘ਚ ਲੈਦਰ ਇੰਡਸਟਰੀ ਪਹਿਲਾਂ ਹੀ ਕੰਮ ਕਰ ਰਹੀ ਹੈ ਅਜਿਹੇ ‘ਚ ਸੀਅਟ ਟਾਇਰਜ਼ ਦਾ ਪਲਾਂਟ ਲੱਗਣ ਨਾਲ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ ਤੇ ਉੱਤਰ ਭਾਰਤ ‘ਚ  ਸੀਅਟ ਟਾਇਰਜ਼ ਨੂੰ ਹੁਲਾਰਾ ਵੀ ਮਿਲੇਗਾ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News