• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਜੇ ਪਾਣੀ ਚਲਦੇ ਨੇ ਤਾਂ ਸਾਡੇ ਚੁੱਲ੍ਹੇ ਬਲਦੇ ਨੇ’- ਮੁੱਖ ਮੰਤਰੀ ਮਾਨ

https://www.surreynewsbc.com/wp-content/uploads/2025/05/5c322d89-8a9a-496a-bafa-d7d8f2f91ca8.jpeg
Staff Report
May 8, 2025 8:44am

ਨੰਗਲ ਡੈਮ- ਪੰਜਾਬ ਦੇ ਪਾਣੀਆਂ ਦਾ ਰੇੜਕਾ ਖਤਮ ਹੋਣ ਦੀ ਬਜਾਏ ਹੋਰ ਵਿਗੜਦਾ ਜਾ ਰਿਹਾ ਹੈ । ਦਰਿਆਈ ਪਾਣੀਆਂ ਬਾਰੇ ਛਿੜੇ ਵਿਵਾਦ ਮਗਰੋਂ
ਪੰਜਾਬ ਪੁਲੀਸ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ  ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਨੰਗਲ ਡੈਮ ਦੇ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ। ਬੋਰਡ ਚੇਅਰਮੈਨ ਦੇ ਨੰਗਲ ਪਹੁੰਚਣ ਦੀਆਂ ਕਨਸੋਆਂ ਮਿਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ  ਅਮਲੇ ਫੈਲੇ ਸਮੇਤ ਨੰਗਲ ਲਈ ਰਵਾਨਾ ਹੋ ਗਏ । ਨੰਗਲ ਪਹੁੰਚੇ ਮੁੱਖ ਮੰਤਰੀ ਮਾਨ ਸਤਲੁਜ ਸਦਨ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰੀ ਵੱਲੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਬੇਹੱਦ ਗਲਤ ਹੈ। ਪੰਜਾਬ ਦੇ ਪਾਣੀਆਂ ‘ਤੇ ਡਾਕਾ ਅਸੀਂ ਬਿਲਕੁੱਲ ਬਰਦਾਸ਼ਤ ਨਹੀਂ ਕਰਾਂਗੇ।

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਪਾਣੀਆਂ ਦੀ ਧੱਕੇ ਨਾਲ ਲੁੱਟ ਕਰਨ ਲਈ BBMB ਨੂੰ ਪੰਜਾਬ ਵਿਰੁੱਧ ਵਰਤਿਆ ਜਾ ਰਿਹਾ ਹੈ। ਅੱਜ ਸਵੇਰੇ BBMB ਦੇ ਚੇਅਰਮੈਨ ਨੇ ਬਿਨਾਂ ਪੰਜਾਬ ਦੀ ਸਹਿਮਤੀ ਤੋਂ ਹਰਿਆਣੇ ਵੱਲ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਅਸੀਂ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ। ਜੇਕਰ ਸਾਡੇ ਪਾਣੀ ਚਲਦੇ ਨੇ ਤਾਂ ਹੀ ਸਾਡੇ ਚੁੱਲ੍ਹੇ ਬਲਦੇ ਨੇ।”

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਪਾਸੇ ਦੇਸ਼ ‘ਚ ਜੰਗ ਦਾ ਮਾਹੌਲ ਬਣਿਆ ਹੋਇਆ ਹੈ, ਦੂਜੇ ਪਾਸੇ ਬੀਜੇਪੀ ਪੰਜਾਬ ਵਿਰੋਧੀ ਫੈਸਲੇ ਲੈ ਕੇ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ‘ਚ ਲੱਗੀ ਹੋਈ ਹੈ। ਅਸੀਂ ਬਾਰਡਰਾਂ ਦੀ ਰਾਖੀ ਵੀ ਕਰਨ ਜਾਣਦੇ ਹਾਂ ਤੇ ਆਪਣੇ ਪਾਣੀਆਂ ਦੀ ਰਾਖੀ ਵੀ ਕਰਨ ਜਾਣਦੇ ਹਾਂ।

ਮੁੱਖ ਮੰਤਰੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਕੋਲ ਹਰਿਆਣੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਸੂਬੇ ਦੇ ਜ਼ਿਆਦਾਤਰ ਦਰਿਆ ਸਰੋਤ ਸੁੱਕ ਚੁੱਕੇ ਹਨ, ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਪੰਜਾਬ ‘ਚ ਪਾਣੀ ਦੀ ਘਾਟ ਹੋਣ ਦੇ ਬਾਵਜੂਦ ਵੀ ਅਸੀਂ ਦੂਜੇ ਸੂਬਿਆਂ ਲਈ ਅਨਾਜ ਪੈਦਾ ਕਰਕੇ ਦੇ ਰਹੇ ਹਾਂ ਤਾਂ ਜੋ ਪੂਰੇ ਦੇਸ਼ ਨੂੰ ਅੰਨ ਦੀ ਕੋਈ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਪਾਣੀਆਂ ਦੇ ਮਸਲੇ ਨੂੰ ਲੈ ਕੇ ਪੰਜਾਬ ਦੇ ਹਾਲਾਤ ਖ਼ਰਾਬ ਹੁੰਦੇ ਹਨ ਤਾਂ ਸਿੱਧੇ ਤੌਰ ‘ਤੇ BBMB ਅਤੇ ਬੀਜੇਪੀ ਇਸ ਦੀ ਜ਼ਿੰਮੇਵਾਰ ਹੋਵੇਗੀ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News