• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਦੇ ਸਰਹੱਦੀ ਜ਼ਿਲਿਆਂ ਵਿੱਚ ਚੌਕਸੀ ਵਧਾਈ , ਵਧੇਰੇ ਪੁਲਸ ਬਲ ਤਾਇਨਾਤ

https://www.surreynewsbc.com/wp-content/uploads/2024/06/1251F8E4-77FD-4EC2-B5B3-204C989919C7.jpeg
Staff Report
June 14, 2024 8:25am

ਚੰਡੀਗੜ੍ਹ – ਜੰਮੂ-ਕਸ਼ਮੀਰ ਵਿੱਚ ਹਾਲ ਹੀ ਦੇ ਵਿੱਚ ਹੋਏ ਅੱਤਵਾਦੀ ਹਮਲਿਆਂ ਦੇ ਜਵਾਬ ਵਿੱਚ, ਪੰਜਾਬ ਪੁਲਿਸ ਵੱਲੋਂ ਸੂਬੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਖਤਰਨਾਕ ਗਤੀਵਿਧੀਆਂ ਨੂੰ ਰੋਕਣ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਵਾਧੂ ਫੋਰਸ ਬਲ ਤਾਇਨਾਤ ਕੀਤੇ ਗਏ ਹਨ।

ਸੂਬੇ ਦੇ ਆਹਲਾ ਪੁਲਸ ਅਧਿਕਾਰੀਆਂ ਨੇ ਬੀ.ਐਸ.ਐਫ, ਆਰਮੀ ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਉੱਚ-ਪੱਧਰੀ ਸੁਰੱਖਿਆ ਮੀਟਿੰਗਾਂ ਕੀਤੀਆਂ ਹਨ।

ਪੰਜਾਬ ਪੁਲਸ ਦਾ ਕਹਿਣਾ ਹੈ ਕਿ QRT, SOG ਯੂਨਿਟਾਂ, ਅਤੇ ਘਾਤਕ ਕਮਾਂਡੋਜ਼ ਲਈ ਵਿਸ਼ੇਸ਼ ਸਿਖਲਾਈ ਸ਼ੁਰੂ ਕੀਤੀ ਗਈ ਹੈ, ਜੋ ਕਿ ਰਾਜ ਦੀ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਅਹਿਮ ਯੋਗਦਾਨ ਪਾਵੇਗੀ।

ੳੱਧਰ ਰਿਆਸੀ ਹਮਲੇ ਤੋਂ ਬਾਅਦ ਫ਼ੌਜ, ਪੁਲੀਸ ਅਤੇ ਸੀਆਰਪੀਐੱਫ ਸਮੇਤ ਸੁਰੱਖਿਆ ਬਲਾਂ ਨੇ ਰਾਜੌਰੀ ਜ਼ਿਲੇ ਦੀ ਸਰਹੱਦ ਨਾਲ ਲੱਗਦੇ ਖੇਤਰ ਨੂੰ ਘੇਰ ਕੇ ਤਲਾਸ਼ੀ ਲਈ ਹੈ। ਡਰੋਨ ਅਤੇ ਸੂਹੀਆ ਕੁੱਤਿਆਂ ਸਮੇਤ ਨਿਗਰਾਨੀ ਉਪਕਰਣਾਂ ਨਾਲ ਲੈਸ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਅਤੇ ਆਸਪਾਸ ਦੇ ਖੇਤਰਾਂ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਹੈ।

ਇਸ ਤੋਂ ਪਹਿਲਾਂ, ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਇੱਕ ਸਰਹੱਦੀ ਪਿੰਡ ਵਿੱਚ ਲੁਕੇ ਹੋਏ ਇੱਕ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ 15 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਇੱਕ ਆਪਰੇਸ਼ਨ ਵਿੱਚ ਮਾਰ ਦਿੱਤਾ ਸੀ। ਇਸ ਦੌਰਾਨ ਇਕ ਹੋਰ ਅੱਤਵਾਦੀ ਵੀ ਮਾਰਿਆ ਗਿਆ। ਹਾਲਾਂਕਿ ਇਸ ਮੁਕਾਬਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਸੀ।

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News