• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਖੇਤੀ ਮੰਤਰੀ ਖੁੱਡੀਆਂ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੋਲੋਂ ਕੀਤੀ ਸਬਸਿਡੀਆਂ ਦੀ ਮੰਗ

https://www.surreynewsbc.com/wp-content/uploads/2024/07/C7E9243E-BDB9-482C-AB96-407702286912.jpeg
Staff Report
July 18, 2024 9:50pm

ਚੰਡੀਗੜ੍ਹ- ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੋਲੋਂ ਪੰਜਾਬ ਦੇ ਕਿਸਾਨਾਂ ਲਈ ਸਬਸਿਡੀਆਂ ਦੀ ਮੰਗ ਕੀਤੀ ਹੈ। ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸੰਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਵਾਨਗੀ ਦੇਣ ਲਈ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਕੇਂਦਰੀ ਮੰਤਰੀ ਚੌਹਾਨ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਦੇ ਕਿਸਾਨਾਂ ਕਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ (ਐੱਸ.ਏ.ਐੱਸ.ਏ.) ਨੂੰ ਪ੍ਰਵਾਨਗੀ ਦੇਣ ਲਈ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ। ਉਹਨਾਂ ਕੇਂਦਰੀ ਮੰਤਰੀ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਕੀਮ ਨੂੰ ਲਾਗੂ ਕਰਨ, ਆਰ.ਕੇ.ਵੀ.ਵਾਈ. ਤਹਿਤ ਫੰਡ ਜਾਰੀ ਕਰਨ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਰਿਆਇਤਾਂ ਅਤੇ ਖਾਦਾਂ ਦੀ ਨਿਰੰਤਰ ਸਪਲਾਈ ਅਤੇ ਕਣਕ ਦੇ ਬੀਜ ਨੂੰ ਬਦਲਣ ਸਬੰਧੀ ਸਕੀਮ ‘ਤੇ ਸਬਸਿਡੀ ਸਮੇਤ ਖੇਤੀਬਾੜੀ ਸੈਕਟਰ ਵਿੱਚ ਸੂਬੇ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ। ਸੀ.ਆਰ.ਐੱਮ. ਸਕੀਮ ਬਾਰੇ ਸੂਬੇ ਦੀ ਵੱਡੀ ਚਿੰਤਾ ਨੂੰ ਉਜਾਗਰ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਫੰਡ ਮੁਹੱਈਆਂ ਕਰਵਾਉਣ ਸਬੰਧੀ ਹਿੱਸੇ ਨੂੰ 60:40 (ਕੇਂਦਰ:ਸੂਬਾ) ਕਰ ਦਿੱਤਾ ਗਿਆ ਹੈ, ਪਹਿਲਾਂ ਇਸ ਵਿੱਚ ਕੇਂਦਰ ਦਾ 100 ਫ਼ੀਸਦੀ ਹਿੱਸਾ ਹੁੰਦਾ ਸੀ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਸੀ.ਆਰ.ਐਮ. ਸਕੀਮ ਵਿੱਚ ਕੇਂਦਰ ਦੇ 100 ਫ਼ੀਸਦੀ ਹਿੱਸੇ ਨੂੰ ਬਹਾਲ ਕਰਨ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News