• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਬੀ.ਸੀ.ਸਰਕਾਰ ਨੇ ‘ਜਸਵੰਤ ਸਿੰਘ ਖਾਲੜਾ ਦਿਹਾੜਾ ਐਲਾਨਿਆ

https://www.surreynewsbc.com/wp-content/uploads/2025/09/IMG_2214.jpeg
Dr. Gurwinder Singh
September 5, 2025 11:27pm
ਸਰੀ – ਮਨੁੱਖੀ ਅਧਿਕਾਰਾਂ ਦੇ ਚੈਂਪੀਅਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ 30ਵੇਂ ਸ਼ਹੀਦੀ ਦਿਹਾੜੇ ‘ਤੇ ਬੀਸੀ, ਕੈਨੇਡਾ ਸਰਕਾਰ ਵੱਲੋਂ  ਵਿਕਟੋਰੀਆ, ਬੀਸੀ ਲੈਜਿਸਲੇਸ਼ਨ ਵਿੱਚ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਪ੍ਰੋਕਲੇਮੇਸ਼ਨ ਜਾਰੀ ਕੀਤਾ ਗਿਆ। ਅੱਜ ਬੀਸੀ ਸਰਕਾਰ ਵੱਲੋਂ ਲੈਫਟੀਨੈਂਟ ਗਵਰਨਰ ਅਤੇ ਅਟਾਰਨੀ ਜਰਨਲ ਤੇ ਡਿਪਟੀ ਪ੍ਰੀਮੀਅਰ ਦੇ ਦਫਤਰ ਵੱਲੋਂ ਜਾਰੀ ਐਲਾਨਨਾਮੇ ਵਿੱਚ 6 ਸਤੰਬਰ, 2025 ਦਾ ਦਿਨ  ਬੀਸੀ ਕੈਨੇਡਾ ਵਿੱਚ ‘ਜਸਵੰਤ ਸਿੰਘ ਖਾਲੜਾ ਦਿਹਾੜਾ’ ਐਲਾਨਿਆ ਗਿਆ ਹੈ।
    ਬੀਸੀ ਸਰਕਾਰ ਵਲੋਂ ਸ਼ਹੀਦ ਖਾਲੜਾ ਨੂੰ ਯਾਦ ਕਰਦਿਆਂ ਐਲਾਨਨਾਮਾ ਸ਼ਲਾਘਾਯੋਗ ਕਦਮ ਹੈ। ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਸੋਚ ਦੀਆਂ ਧਾਰਨੀ ਜਥੇਬੰਦੀਆਂ ਅਤੇ ਸਿੱਖ ਭਾਈਚਾਰੇ ਵੱਲੋਂ ਇਸ ਐਲਾਨਨਾਮੇ ਦਾ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 30 ਸਾਲ ਪਹਿਲਾਂ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਅਤੇ 25 ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ਬਣਾਉਂਣ ਮਗਰੋਂ ਲਾਵਾਰਸ ਲਾਸ਼ਾਂ ਕਰਾਰ ਦੇ ਕੇ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ ਕੌਮਾਂਤਰੀ ਪੱਧਰ ‘ਤੇ ਆਵਾਜ਼ ਉਠਾਉਣ ਕਰਕੇ, ਪੰਜਾਬ ਪੁਲਿਸ ਵੱਲੋਂ ਅਗਵਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ।
 ਬੀਸੀ ਸਰਕਾਰ ਵੱਲੋਂ ਸ. ਜਸਵੰਤ ਸਿੰਘ ਖਾਲੜਾ ਯਾਦਗਾਰੀ ਦਿਹਾੜੇ ‘ਤੇ ਐਲਾਨਨਾਮੇ ਵਿੱਚ ਲਿਖਿਆ ਗਿਆ ਹੈ ਕਿ ਇਥੋਂ ਦੀ ਸਰਕਾਰ ਮਨੁੱਖੀ ਅਧਿਕਾਰਾਂ ਦੀ ਤਰਜਮਾਨੀ ਕਰਦੀ ਹੈ ਅਤੇ ਸਿੱਖਾਂ ਦੇ ਵਿਸ਼ੇਸ਼ ਯੋਗਦਾਨ ਦੀ ਕਦਰ ਕਰਦੀ ਹੈ। ਸ਼ਹੀਦ ਜਸਵੰਤ ਸਿੰਘ ਖਾਲੜਾ ਅੰਤਰਰਾਸ਼ਟਰੀ ਪੱਧਰ ‘ਤੇ ਮਨੁੱਖੀ ਅਧਿਕਾਰਾਂ ਦੇ ਖੇਤਰ ਵਿੱਚ ਸਤਿਕਾਰਤ ਸ਼ਖਸੀਅਤ ਹਨ, ਜਿਸ ਕਰਕੇ 6 ਸਤੰਬਰ, 2025 ਦਾ ਦਿਨ ਬੀਸੀ ਕੈਨੇਡਾ ਵਿੱਚ ‘ਸ਼ਹੀਦ ਜਸਵੰਤ ਸਿੰਘ ਖਾਲੜਾ ਦਿਹਾੜਾ ਘੋਸ਼ਿਤ ਕੀਤਾ ਜਾ ਰਿਹਾ ਹੈ।
Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News