• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਕੈਪਟਨ ਅਮਰਿੰਦਰ ਦੀ ਮੌਤ ਦੀਆਂ ਅਫ਼ਵਾਹਾਂ ਦਾ ਬੇਟੇ ਰਣਇੰਦਰ ਨੇ ਕੀਤਾ ਖੰਡਨ

https://www.surreynewsbc.com/wp-content/uploads/2024/06/0E3A8F8E-24AB-4FEF-B5CE-9676CE406B73.jpeg
ਗੁਰਬਾਜ ਸਿੰਘ ਬਰਾੜ
June 1, 2024 4:36pm

ਪਟਿਆਲਾ – ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਤ ਹੋ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਨੇ ਖੰਡਨ ਕੀਤਾ ਹੈ।

ਪੰਜਾਬ ਵਿੱਚ ਵੋਟਾਂ ਵਾਲੇ ਦਿਨ ਸੋਸ਼ਲ ਮੀਡੀਆ ‘ਤੇ ਕੈਪਟਨ ਅਮਰਿੰਦਰ ਸਿਂਘ ਬਾਰੇ ਗਲਤ ਖ਼ਬਰਾਂ ਫੈਲਾਈਆਂ ਜਾ ਰਹੀਆਂ ਸਨ। ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਅਜਿਹੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।

ਉਨ੍ਹਾਂ ਧਾਹ ਕੇ ਵੋਟਾਂ ਪਾਉਣ ਲਈ ਪਟਿਆਲਵੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮਹਾਰਾਜਾ ਸਾਹਿਬ ਬਿਲਕੁਲ ਠੀਕ-ਠਾਕ ਹਨ । ਉਨ੍ਹਾਂ ਨੂੰ ਗੈਸਟਰੋ ਦੀ ਸਮੱਸਿਆ ਹੋ ਗਈ ਸੀ ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ ।

ਅਜਿਹੀਆਂ ਮਨਘੜਤ ਅਫ਼ਵਾਹਾਂ ਦਾ ਖੰਡਨ ਕਰਨ ਲਈ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ‘X’ ਅਕਾਊਂਟ ਤੇ ਲਿਖਣਾ ਪਿਆ, “ ਜਿਹੜੇ ਮੇਰੇ ਬਾਰੇ ਗਲਤ ਅਫ਼ਵਾਹਾਂ ਫੈਲਾ ਰਹੇ ਨੇ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਕਿਧਰੇ ਨਹੀਂ ਜਾ ਰਿਹਾ।”

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪਤਨੀ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਵੀ ਬਹੁਤਾ ਪ੍ਰਚਾਰ ਨਹੀਂ ਕਰ ਸਕੇ ਸਨ।ਉਹ ਪਟਿਆਲਾ ਵਿਖੇ ਪ੍ਰਨੀਤ ਕੌਰ ਦੇ ਹੱਕ ਵਿੱਚ ਹੋਈ ਮੋਦੀ ਦੀ ਰੈਲੀ ਵਿੱਚ ਵੀ ਨਦਾਰਦ ਰਹੇ ਸਨ।

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...