• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਚੰਡੀਗੜ੍ਹ ਵਿੱਚ ਬਦਲਾਅ ਦੀ ਸੁਨਾਮੀ ?

https://www.surreynewsbc.com/wp-content/uploads/2024/05/1A813233-2078-492E-9780-A1EC478F38C7.jpeg
Staff Report
May 26, 2024 10:21am

ਚੰਡੀਗੜ੍ਹ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ  ਲੋਕਾਂ ਨੂੰ ਫੁੱਟਪਾਊ ਰਾਜਨੀਤੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਹਨਾਂ ਲੋਕਾਂ ਨੂੰ ਝੂਠੇ ਸਿਅਸਤਦਾਨਾਂ ਤੋਂ ਛੁਟਕਾਰਾ ਪਾਉਣ ਅਤੇ ‘ਇੰਡੀਆ’ ਗਠਜੋੜ ਦੀ ਸਰਕਾਰ ਨੂੰ ਚੁਣ ਕੇ ਦੇਸ਼ ਅਤੇ ਆਪਣੇ ਜੀਵਨ ਵਿੱਚ ਬਦਲਾਅ ਲਿਆਉਣ ਦਾ ਸੱਦਾ ਦਿੱਤਾ । ਕਾਂਗਰਸ ਆਗੂ ਨੇ ‘ਇੰਡੀਆ’ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ  ਕਿ ਕਾਂਗਰਸ ਦਾ ਫਲਸਫਾ ਸ਼੍ਰੀਮਦ ਭਾਗਵਤ ਗੀਤਾ ਦੀਆਂ ਸਿੱਖਿਆਵਾਂ ‘ਤੇ ਆਧਾਰਿਤ ਹੈ, ਜੋ ਸੱਚ, ਪਿਆਰ, ਸਦਭਾਵਨਾ ਅਤੇ ਅਹਿੰਸਾ ਦਾ ਉਪਦੇਸ਼ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਭਾਰਤੀ ਦੇ ਬੈਂਕ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾਂ ਕਰਵਾਉਣ, ਹਰ ਸਾਲ 2 ਕਰੋੜ ਨੌਕਰੀਆਂ ਦੇਣ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਰਗੇ ਝੂਠੇ ਵਾਅਦੇ ਕਰਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕੀਤਾ ਹੈ।

ਕਾਂਗਰਸ ਪਾਰਟੀ ਦੀਆਂ ਗਾਰੰਟੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ  ਗਰੀਬ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਤਿੰਨ ਲੱਖ ਖਾਲੀ ਅਸਾਮੀਆਂ ਨੂੰ ਭਰੇਗੀ। ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣਗੇ।ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਮਿਲਣ ਦੀ ਗਾਰੰਟੀ ਦਿੱਤੀ ਜਾਵੇਗੀ।

ਚੰਡੀਗੜ ‘ਚ ਬਦਲਾਅ ਦੀ ਸੁਨਾਮੀ!

ਪ੍ਰਿਅੰਕਾਂ ਗਾਂਧੀ ਵੱਲੋਂ ਚੰਡੀਗੜ੍ਹੀਆਂ ਨੂੰ ਸੰਬੋਧਨ ਕਰਨ ‘ਤੇ ਖੁਸ਼ ਹੋਏ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ‘ਬਦਲਾਅ ਦੀ ਸੁਨਾਮੀ’ ਆਈ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦੀ ਜਨਰਲ ਸਕੱਤਰ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਦੀ ਜਨ ਸਭਾ ਵਿੱਚ ਚੰਡੀਗੜ੍ਹ ਦਾ ਹਰ ਕੋਨਾ ਬਦਲਾਅ ਦੀ ਆਵਾਜ਼ ਨਾਲ ਗੂੰਜਿਆ। ਇਸ ਮੌਕੇ  ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ, AICC ਸਕੱਤਰ ਸ਼ਮਾ ਮੁਹੰਮਦ, ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਅਤੇ ਸਮਾਜਵਾਦੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਕਰਮ ਯਾਦਵ ਹਾਜ਼ਰ ਸਨ।

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News