• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday September 25, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਚੰਡੀਗੜ੍ਹ ਖੋਹੇ ਜਾਣ ਖ਼ਿਲਾਫ਼ ਅਕਾਲੀ ਦਲ ਨੇ ਬੁਲਾਈ ਹੰਗਾਮੀ ਮੀਟਿੰਗ

https://www.surreynewsbc.com/wp-content/uploads/2025/11/IMG_3046.jpeg
ਸਟਾਫ਼ ਰਿਪੋਰਟ
November 22, 2025 4:44pm

ਚੰਡੀਗੜ੍ਹ- ਕੇਂਦਰ ਸਰਕਾਰ ਦੇ ਚੰਡੀਗੜ੍ਹ ਨੂੰ ਮੁਕੰਮਲ ਯੂ.ਟੀ. ਦਾ ਦਰਜਾ ਦੇਣ ਦੀ ਤਜਵੀਜ਼ ਖਿਲਾਫ਼ ਅਕਾਲੀ ਦਲ ਨੇ ਤਿੱਖੇ ਤੇਵਰ ਦਿਖਾਏ ਹਨ । ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਦੇ ਉਮੀਦ ਨਹੀਂ ਸੀ ਕਿ ਦੇਸ਼ ਭਰ ਵਿੱਚ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੌਕੇ ‘ਤੇ ਕੇਂਦਰ ਸਰਕਾਰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਸਾਜ਼ਿਸ਼ ਕਰੇਗਾ। ਇਸ ਇਤਿਹਾਸਕ ਪਲ ‘ਤੇ ਸਾਡੀ ਉਮੀਦ ਸੀ ਕਿ ਕੇਂਦਰ ਕੁਝ ਪੁਰਾਣੀਆਂ ਬੇਇਨਸਾਫ਼ੀਆਂ ਨੂੰ ਦੂਰ ਕਰੇਗਾ, ਨਾ ਕਿ ਪੰਜਾਬ ਦੇ ਜ਼ਖ਼ਮਾਂ ‘ਤੇ ਹੋਰ ਨਮਕ ਛਿੜਕੇਗਾ।

ਉਹਨਾਂ ਕਿਹਾ ਕਿ ਪਾਰਲੀਮੈਂਟ ਦੇ ਆਉਣ ਵਾਲੇ ਸਰਦ ਰੁੱਤ ਦੇ ਸ਼ੈਸ਼ਨ ਵਿੱਚ ਕੇਂਦਰ ਵੱਲੋਂ ਲਿਆਂਦੇ ਜਾ ਰਹੇ ਸੰਵਿਧਾਨ (131ਵੇਂ ਸੋਧ) ਬਿੱਲ ਦੀ ਖ਼ਬਰ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਸ ਪੰਜਾਬ ਵਿਰੋਧੀ ਕਦਮ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ 24 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਵਿੱਚ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ।

ਪਾਰਟੀ ਵਲੋਂ ਸੀਨੀਅਰ ਸੰਵਿਧਾਨਕ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਇਸ ਗੈਰ-ਸੋਚੇ ਸਮਝੇ ਲਏ ਜਾ ਰਹੇ ਗਲਤ ਫ਼ੈਸਲੇ ਦੇ ਵਿਰੁੱਧ ਅਗਲੀ ਰਣਨੀਤੀ ਮੀਟਿੰਗ ਵਿੱਚ ਤੈਅ ਕੀਤੀ ਜਾਵੇਗੀ।

Share

McCallum Sets Three Demands for Surrey Ahead of Provincial Election

Starchuk Pledges West Coast Express Service for Surrey

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News