• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪਿੰਡ ਛੰਨਾਂ ਗੁਲਾਬ ਸਿੰਘ ਵਾਲਾ ਦੇ ਨੌਜਵਾਨ ਸਰਪੰਚ ਦਾ ਬਰਛਾ ਮਾਰ ਕੇ ਕਤਲ

https://www.surreynewsbc.com/wp-content/uploads/2024/12/IMG_8496.jpeg
Staff Report
December 16, 2024 11:50am

ਬਰਨਾਲਾ- ਭਦੌੜ ਨੇੜਲੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਦਾ ਪਿੰਡ ਦੇ ਹੀ ਕੁਝ  ਵਿਅਕਤੀਆਂ ਨੇ ਬਰਛਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ । ਸਰਪੰਚ ਸੁਖਜੀਤ ਸਿੰਘ ਦੇ ਚਚੇਰੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੇ ਭਰਾ ਸੁਖਜੀਤ ਸਿੰਘ ਦੀ ਇੱਕ ਨਸ਼ੇੜੀ ਨੌਜਵਾਨ ਨਾਲ ਬਹਿਸ ਹੋਈ ਸੀ ਜਿਸ ਤੋਂ ਬਾਅਦ ਅਸੀਂ ਸਰਪੰਚ ਦੇ ਘਰੇ ਚਲੇ ਗਏ। ਇੰਨੇ ਨੂੰ 40-50 ਵਿਅਕਤੀ ਇਕੱਠੇ ਹੋ ਕੇ ਸਰਪੰਚ ਦੇ ਘਰੇ ਆ ਗਏ ਜੋ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਉਹਨਾਂ ਨੇ ਸਰਪੰਚ ਅਤੇ ਉਸਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ ਅਤੇ ਹਵਾਈ ਫਾਇਰਿੰਗ ਵੀ ਕੀਤੀ ਗਈ। ਹਮਲਾਵਰਾਂ ਨੇ ਸਰਪੰਚ ਦੇ ਬਰਛਾ ਮਾਰਿਆ। ਜ਼ਖਮੀ ਹਾਲਤ ਵਿੱਚ  ਉਸ ਨੂੰ ਸਿਵਲ ਹਸਪਤਾਲ ਭਦੌੜ ਵਿਖੇ ਲਿਆਂਦਾ ਗਿਆ ਜਿੱਥੋਂ ਆਕਸੀਜਨ ਦੀ ਘਾਟ ਦੱਸਦਿਆਂ ਬਰਨਾਲਾ ਰੈਫਰ ਕਰ ਦਿੱਤਾ ਗਿਆ। ਪ੍ਰੰਤੂ ਭਦੌੜ ਤੋਂ ਬਰਨਾਲਾ ਜਾਂਦਿਆਂ ਰਸਤੇ ਵਿੱਚ ਹੀ ਸਰਪੰਚ ਸੁਖਜੀਤ ਸਿੰਘ ਦਮ ਤੋੜ ਗਿਆ।ਇਸ ਹਮਲੇ ‘ਚ ਸਰਪੰਚ ਦਾ ਪਿਤਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜੋ ਹਸਪਤਾਲ ਵਿੱਚ ਜ਼ੇਰੇ  ਇਲਾਜ਼ ਹੈ।

ਸਰਪੰਚ ਦੇ ਪਿਤਾ ਅਮਰਜੀਤ ਸਿੰਘ ਨੇ ਇਲਜ਼ਾਮ ਲਗਾਇਆ ਕਿ ਉਸਦਾ ਪੁੱਤ ਪਿੰਡ ਵਿੱਚ ਨਸ਼ਾ ਵੇਚਣ ਤੋਂ ਰੋਕਦਾ ਸੀ,ਜਿਸ ਕਾਰਨ ਉੁਹ ਵਿਰੋਧੀਆਂ ਦੀਆਂ ਅੱਖਾਂ ਵਿੱਚ ਰੜਕਦਾ ਸੀ।

ਅਕਾਲੀ ਦਲ ਦਾ ਕਹਿਣਾ ਹੈ ਕਿ ਨੌਜਵਾਨ ਦਾ ਕਸੂਰ ਸਿਰਫ ਨਸ਼ਾ ਰੋਕਣਾ ਸੀ।ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਸ਼ੇ ਰੋਕਣ ਦਾ ਜੋ ਕੰਮ ‘ਆਪ’ ਸਰਕਾਰ ਨੇ ਕਰਨਾ ਸੀ ਉਹ ਪੰਜਾਬੀਆਂ ਨੂੰ ਆਪਣੀ ਜਾਨ ‘ਤੇ ਖੇਡ ਕੇ ਕਰਨਾ ਪੈ ਰਿਹਾ ਹੈ।

ਦੂਜੇ ਪਾਸੇ ਪੁਲਸ ਨੇ ਕਤਲ ਦੀ ਵਾਰਦਾਤ ਨੂੰ ਪੁਰਾਣੀ ਰੰਜਿਸ਼ ਕਰਾਰ ਦਿੰਦਿਆਂ ਕਥਿਤ ਕਾਤਲਾਂ ਨੂੰ ਆਤਮ ਸਮਰਪਣ ਕਰਨ ਦੀ ਅਪੀਲ ਕੀਤੀ ਹੈ।

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...