
ਓਸਾਕਾ – ਅੱਜ ਜਪਾਨ ਦੌਰੇ ਦੇ ਚੌਥੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਓਸਾਕਾ ਵਿਖੇ ਭਾਰਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ‘ਚ ਪੰਜਾਬ ਦੇ ਮੂਲ ਨਿਵਾਸੀ ਸ਼ਾਮਲ ਸਨ। ਉਨ੍ਹਾਂ ਸਭ ਨੂੰ ਸੂਬੇ ਦੀ ਮਜ਼ਬੂਤ ਉਦਯੋਗਿਕ ਨੀਤੀ ਅਤੇ ਕਾਰੋਬਾਰ ਕਰਨ ਲਈ ਮੌਜੂਦ ਸਹੂਲਤਾਂ ਤੋਂ ਜਾਣੂ ਕਰਵਾਇਆ ਤੇ ਕਾਰੋਬਾਰ ਪੰਜਾਬ ‘ਚ ਲਿਆਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣਾ ਸਾਡੀ ਸਰਕਾਰ ਦਾ ਮਕਸਦ ਹੈ।

Comments